The Khalas Tv Blog Punjab ਸਕੂਲ ਹੈੱਡਮਾਸਟਰਾਂ ਨੂੰ ਖਾਸ ਟ੍ਰੇਨਿੰਗ ਲਈ IIM ਅਹਿਮਦਾਬਾਦ ਭੇਜੇਗੀ ਮਾਨ ਸਰਕਾਰ, 50 ਲੋਕਾਂ ਦੀ ਟੀਮ ਅੱਜ ਹੋਵੇਗੀ ਰਵਾਨਾ…
Punjab

ਸਕੂਲ ਹੈੱਡਮਾਸਟਰਾਂ ਨੂੰ ਖਾਸ ਟ੍ਰੇਨਿੰਗ ਲਈ IIM ਅਹਿਮਦਾਬਾਦ ਭੇਜੇਗੀ ਮਾਨ ਸਰਕਾਰ, 50 ਲੋਕਾਂ ਦੀ ਟੀਮ ਅੱਜ ਹੋਵੇਗੀ ਰਵਾਨਾ…

mann government to send school headmasters to IIM Ahmedabad for special training

ਚੰਡੀਗੜ੍ਹ : ਪੰਜਾਬ ਸਰਕਾਰ ਹੁਣ ਸੂਬੇ ਦੇ ਸਕੂਲ ਹੈੱਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਲਈ IIM ਅਹਿਮਦਾਬਾਦ ਭੇਜੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ 50 ਸਕੂਲ ਹੈੱਡਮਾਸਟਰਾਂ ਦੇ ਪਹਿਲੇ ਬੈਚ ਨੂੰ ਮੋਹਾਲੀ ਤੋਂ ਰਵਾਨਾ ਕਰਨਗੇ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ IIM ਅਹਿਮਦਾਬਾਦ ਦੁਨੀਆ ਭਰ ਵਿਚ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਮਸ਼ਹੂਰ ਹੈ। ਇਸੇ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈੱਡਮਾਸਟਰਾਂ ਨੂੰ ਇਥੇ ਖਾਸ ਟ੍ਰੇਨਿੰਗ ਦਿਵਾਉਣ ਦਾ ਫੈਸਲਾ ਲਿਆ ਹੈ। ਪਹਿਲੇ ਬੈਚ ਨੂੰ ਅੱਜ ਰਵਾਨਾ ਕੀਤਾ ਜਾਵੇਗਾ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 138 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀ ਮਸ਼ਹੂਰ ਪ੍ਰਿੰਸੀਪਲ ਅਕੈਡਮੀ ਤੋਂ ਟ੍ਰੇਨਿੰਗ ਦਿਵਾ ਚੁੱਕੀ ਹੈ।

ਪੰਜਾਬ ਸਰਕਾਰ ਨੇ ਬੀਤੇ ਹਫਤੇ ਸੂਬੇ ਦੇ ਸਕੂਲ ਪ੍ਰਿੰਸੀਪਲਾਂ ਨੂੰ ਸਿੱਖਿਆ ਤੇ ਮੈਨੇਜਮੈਂਟ ਦੇ ਤੌਰ-ਤਰੀਕੇ ਸਿਖਾਉਣ ਲਈ ਸਿੰਗਾਪੁਰ ਦੀ ਮਸ਼ਹੂਰ ਪ੍ਰਿੰਸੀਪਲ ਅਕੈਡਮੀ ਲਈ ਰਵਾਨਾ ਕੀਤਾ ਸੀ। ਇਸੇ ਕੜੀ ਵਿ 36-36 ਪ੍ਰਿੰਸੀਪਲਾਂ ਦੇ 2 ਬੈਚ ਕੁੱਲ 72 ਸਕੂਲ ਪ੍ਰਿੰਸੀਪਲ ਟ੍ਰੇਨਿੰਗ ਲਈ ਭੇਜੇ ਗਏ। ਇਨ੍ਹਾਂ ਦੀ ਟ੍ਰੇਨਿੰਗ ਦੀ ਸਮਾਂ ਸੀਮਾ 24 ਜੁਲਾਈ ਤੋਂ 28 ਜੁਲਾਈ ਤੱਕ ਰਹੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਵੇਂ ਹੀ ਟੀਚਿੰਗ ਲਈ ਨਵੇਂ ਤੌਰ-ਤਰੀਕੇ ਹੋਣ ਜਾਂ ਫਿਰ ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਈਸਰੋ ਲਿਜਾ ਕੇ ਚੰਦਰਯਾਨ-3 ਦੀ ਲਾਈਵ ਲਾਂਚਿੰਗ ਦਿਖਾਉਣਾ, ਵੋਕੇਸ਼ਨਲ ਕੈਂਪ ਲਗਾਉਣੇ ਹੋਣ ਜਾਂ ਫਿਰ ਛੁੱਟੀ ਸਮੇਂ ਵਿਦਿਆਰਥੀਆਂ ਨੂੰ ਹੋਰ ਗਤੀਵਿਧੀਆਂ ਵਿਚ ਸ਼ਾਮਲ ਕਰਨਾ।

ਪੰਜਾਬ ਸਰਕਾਰ ਸਿੱਖਿਆ ਵਿਵਸਥਾ ਵਿਚ ਵਿਆਪਕ ਸੁਧਾਰ ਕਰਨ ਲਈ ਵਚਨਬੱਧ ਹੈ। ਸਕੂਲ ਆਫ ਐਮੀਨੈਂਸ ਵਿਚ ਵੀ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਸ਼ੁਰੂ ਕਰਨ ਦੀ ਗੱਲ ਕਹਿ ਚੁੱਕੇ ਹਨ ਜਿਸ ਦੇ ਸਕਾਰਾਤਮਕ ਨਤੀਜੇ ਵੀ ਦਿਖਣ ਲੱਗੇ ਹਨ। ਸਮੇਂ ਦੇ ਨਾਲ ਚੱਲਣਾ ਹੋਵੇਗਾ, ਸਿੱਖਿਆ ਦੇ ਤਰੀਕੇ ਬਦਲ ਰਹੇ ਹਨ।

Exit mobile version