Punjab

ਮਾਨ ਸਰਕਾਰ ਦਾ ਪੁਲਿਸ ਮੁਲਾਜ਼ਮਾਂ ਲਈ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ : ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਲਈ ਇਕ ਵੱਡਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਕਿ ਪੁਲਿਸ ਵਿੱਚ ਨਵੀਂ ਪੁਲਿਸ ਭਰਤੀ ਸਮੇਂ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਮਿਲੇਗਾ। ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਮੁਲਾਜ਼ਮਾਂ ਦੀ 1996 ਦੀ ਪੁਲਿਸ ਨੂੰ ਮੁੜ ਲਾਗੂ ਕਰ ਦਿੱਤਾ ਹੈ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਹੋਇਆ ਹੈ, ਜਿਸ ਵਿੱਚ ਕਿਹਾ ਹੈ ਕਿ ਨਵੀਂਆਂ ਭਰਤੀਆਂ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਮਿਲੇਗਾ।

ਪੰਜਾਬ ਪੁਲਿਸ ਵਿੱਚ ਇਹ ਪਹਿਲਾਂ ਲਾਗੂ ਸੀ, ਜਿਸ ਨੂੰ 1996 ਵਿੱਚ ਸਰਕਾਰ ਵੱਲੋਂ ਬੰਦ ਕਰ ਦਿੱਤਾ ਗਿਆ ਸੀ। 26 ਸਾਲਾਂ ਬਾਅਦ ਮੁੜ ਪਾਲਿਸੀ ਲਾਗੂ ਕੀਤੀ ਗਈ ਹੈ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਦੁਬਾਰਾ ਤੋਂ ਇਹ ਫੈਸਲਾ ਲਾਗੂ ਕੀਤਾ ਜਾ ਰਿਹਾ ਹੈ।