The Khalas Tv Blog Khetibadi ਮਾਨ ਸਰਕਾਰ ਦਾ ਗੰਨਾ ਕਾਸ਼ਤਕਾਰਾਂ ਨੂੰ ਤੋਹਫ਼ਾ
Khetibadi Punjab

ਮਾਨ ਸਰਕਾਰ ਦਾ ਗੰਨਾ ਕਾਸ਼ਤਕਾਰਾਂ ਨੂੰ ਤੋਹਫ਼ਾ

ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਵੱਡੀ ਰਾਹਤ ਅਤੇ ਖੁਸ਼ਖਬਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਰੇਟ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ ਦੇਸ਼ ਭਰ ਵਿੱਚ ਸਭ ਤੋਂ ਵੱਧ ਦੱਸਿਆ ਜਾ ਰਿਹਾ ਹੈ।

ਇੱਕ ਪੋਸਟ ਸਾਂਝੀ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਵੱਡੀ ਖੁਸ਼ਖਬਰੀ.. ਸਾਡੀ ਸਰਕਾਰ ਨੇ ਸਾਲ 2026-27 ਲਈ ਗੰਨੇ ਦਾ ਰੇਟ ਵਧਾ ਕੇ ₹431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ.. ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਸ਼ੁਰੂ ਹੋ ਜਾਣਗੀਆਂ.. ਸਾਡੀ ਸਰਕਾਰ ਅੰਨਦਾਤੇ ਦੀ ਖੁਸ਼ਹਾਲੀ ਅਤੇ ਫ਼ਸਲਾਂ ਦਾ ਬਣਦਾ ਮੁੱਲ ਦੇਣ ਲਈ ਹਮੇਸ਼ਾ ਵਚਨਬੱਧ ਹੈ.. ਇਨਕਲਾਬ ਜ਼ਿੰਦਾਬਾਦ!

ਇਸ ਅਹਿਮ ਫ਼ੈਸਲੇ ਦਾ ਐਲਾਨ ਕਰਦਿਆਂ ਸਰਕਾਰ ਵੱਲੋਂ ਦੁਹਰਾਇਆ ਗਿਆ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੀ ਤਰੱਕੀ, ਖ਼ੁਸ਼ਹਾਲੀ ਅਤੇ ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਅਤੇ ਵਾਜਬ ਮੁੱਲ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਗੰਨੇ ਦੇ ਰੇਟ ਵਿੱਚ ਕੀਤੇ ਗਏ ਇਸ ਵਾਧੇ ਨਾਲ ਜਿੱਥੇ ਕਿਸਾਨੀ ਆਮਦਨ ਵਿੱਚ ਇਜ਼ਾਫ਼ਾ ਹੋਵੇਗਾ, ਉੱਥੇ ਹੀ ਖੇਤੀਬਾੜੀ ਵਿਭਿੰਨਤਾ ਨੂੰ ਵੀ ਵੱਡਾ ਹੁਲਾਰਾ ਮਿਲੇਗਾ।

Exit mobile version