Punjab

ਮਾਨ ਸਰਕਾਰ ਦਾ ਅਧਿਆਪਕਾਂ ਲਈ ਇਤਿਹਾਸਿਕ ਫੈਸਲਾ , ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਨੋਟੀਫਿਕੇਸ਼ਨ ਜਾਰੀ

historic decision for teachers

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(cm bhagwant mann) ਨੇ ਅਧਿਆਪਕਾਂ ਬਾਰੇ ਇੱਕ ਵੱਡਾ ਫੈਸਲੈ ਕੀਤਾ ਹੈ। ਮੁੱਖ ਮੰਤਰੀ ਮਾਨ ਨੇ  ਅਧਿਆਪਕ ਦਿਵਸ ਵਾਲੇ ਦਿਨ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਨੇ ਅੱਜ ਆਪਣਾ ਵਾਅਦਾ ਸਿਰੇ ਚਾੜ੍ਹ ਦਿੱਤਾ ਹੈ। ਮਾਨ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤਹਿਤ 9000 ਦੇ ਲਗਭਗ ਅਧਿਆਪਕਾਂ ਨੂੰ ਸਰਕਾਰ ਪੱਕਾ ਕਰੇਗੀ।

ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ…ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ.. ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ.. ਜੋ ਕਹਿੰਦੇ ਹਾਂ, ਉਹ ਕਰਦੇ ਹਾਂ..

ਦੱਸ ਦੇਈਏ ਕਿ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਸੀ ਕਿ 36000 ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਪੱਕਾ ਕੀਤਾ ਜਾਵੇਗਾ ਤੇ ਇਸ ਦੀ ਸ਼ੁਰੂਆਤ ਹੋ ਚੁੱਕੀ ਹੈ। ਪਿਛਲੀਆਂ ਸਰਕਾਰਾਂ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਸਿਰਫ ਲਾਰੇ ਹੀ ਲਗਾਏ ਗਏ ਸਨ।