The Khalas Tv Blog Punjab ਮਾਨ ਸਰਕਾਰ ਦੀ ਵੱਡੀ ਕਾਰਵਾਈ, ਬਠਿੰਡਾ ਦੇ ਆਰਟੀਏ ਨੂੰ ਕੀਤਾ ਸਸਪੈਂਡ
Punjab

ਮਾਨ ਸਰਕਾਰ ਦੀ ਵੱਡੀ ਕਾਰਵਾਈ, ਬਠਿੰਡਾ ਦੇ ਆਰਟੀਏ ਨੂੰ ਕੀਤਾ ਸਸਪੈਂਡ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ  ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਇਹ ਕਾਰਵਾਈ ਬੱਸ ਪਰਮਿਟ ਜਾਰੀ ਕਰਨ ਦੇ ਮਾਮਲੇ ਵਿੱਚ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਟਰਾਂਸਪੋਰਟ ਮੰਤਰੀ ਕੁਲਦੀਪ ਸਿੰਘ ਭੁੱਲਰ ਵੱਲੋਂ ਬਠਿੰਡਾ ਆਰਟੀਏ ਦਫ਼ਤਰ ਦਾ ਦੌਰਾ ਕੀਤਾ ਗਿਆ ਸੀ। ਉਨ੍ਹਾਂ ਦੇ ਇਸ ਦੌਰੇ ਦੌਰਾਨ ਆਰਟੀਏ ਦੇ ਦਫ਼ਤਰ ਵਿੱਚ ਇੱਕ ਪ੍ਰਾਈਵੇਟ ਬੱਸ ਅਪਰੇਟਰ ਬੈਠਾ ਸੀ। ਉਸ ਸਮੇਂ ਟਰਾਂਸਪੋਰਟ ਮੰਤਰੀ ਨੇ ਆਰ.ਟੀ.ਏ. ਨੂੰ ਹੁਕਮ ਦਿੱਤਾ ਸੀ ਕਿ ਤੁਹਾਡੇ ਦਫ਼ਤਰ ਵਿੱਚ ਪ੍ਰਾਈਵੇਟ ਬੱਸ ਅਪਰੇਟਰਾਂ ਦਾ ਕੋਈ ਕੰਮ ਨਹੀਂ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਰਟੀਏ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਸਨ ।

Exit mobile version