ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਕੈਬਨਿਟ ਦਾ ਵਿਸਥਾਰ ਕਰਨ ਜਾ ਰਹੀ ਹੈ। ਕੁਝ ਨਵੇਂ ਚਿਹਰਿਆਂ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਪੰਜਾਬ ਦੀ ਭਗਵੰਤ ਮਾਨ ਵਜ਼ਾਰਤ ਵਿਚ ਵਾਧਾ ਭਲਕੇ 4 ਜੁਲਾਈ ਨੂੰ ਸ਼ਾਮ 5 ਵਜੇ ਕੀਤਾ ਜਾ ਰਿਹਾ ਹੈ। ਸੰਭਾਵਨਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਵਜ਼ਾਰਤ ਵਿਚ 6 ਮੰਤਰੀ ਹੋਰ ਬਣਾਏ ਜਾ ਰਹੇ ਹਨ। ਇਹਨਾਂ ਵਿਚ ਇਕ ਮਹਿਲਾ ਮੰਤਰੀ ਵੀ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਵੇਖਣ ਵਾਲੀ ਗੱਲ ਹੋਵੇਗੀ ਕਿ ਜਿਹੜੇ ਸੀਨੀਅਰ ਆਗੂ ਪਹਿਲਾਂ ਮੰਤਰੀ ਬਣਨ ਤੋਂ ਰਹਿ ਗਏ ਹਨ, ਉਹਨਾਂ ਦਾ ਐਤਕੀਂ ਨੰਬਰ ਲੱਗੇਗਾ ਜਾਂ ਨਹੀਂ। ਕੱਲ੍ਹ ਸ਼ਾਮ ਨੂੰ ਰਾਜ ਭਵਨ ਵਿੱਚ ਪੰਜਾਬ ਸਰਕਾਰ ਵਿੱਚ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ।
ਭਰੋਸੇਯੋਗ ਸੂਤਰਾਂ ਮੁਤਾਬਿਕ ਇਹ 5 ਵਿਧਾਇਕ ਸੋਮਵਾਰ ਨੂੰ ਪੰਜਾਬ ਮੰਤਰੀ ਮੰਡਲ ਲਈ ਸਹੁੰ ਚੁੱਕ ਸਕਦੇ ਹਨ
- ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ
- ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ
- ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਂ
- ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ
- ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ
ਦੱਸ ਦਈਏ ਕਿ ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ 10 ਮੰਤਰੀ ਹਨ। ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਵੇਲੇ ਮੁੱਖ ਮੰਤਰੀ ਤੋਂ ਇਲਾਵਾ 10 ਮੰਤਰੀ ਬਣਾਏ ਸਨ। ਹਾਲਾਂਕਿ ਇਸ ਵਿੱਚ ਸ਼ਾਮਲ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਵੇਲੇ 28 ਵਿਭਾਗ ਹਨ। ਅਜਿਹੇ ‘ਚ ਸਥਾਨਕ ਸਰਕਾਰਾਂ ਤੋਂ ਇਲਾਵਾ ਕਈ ਅਹਿਮ ਮੰਤਰਾਲੇ ਨਵੇਂ ਨਿਯੁਕਤ ਮੰਤਰੀਆਂ ਨੂੰ ਸੌਂਪੇ ਜਾ ਸਕਦੇ ਹਨ।