‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਗਲੇ ਮਹੀਨੇ ਪੇਸ਼ ਕੀਤੇ ਜਾਣ ਵਾਲੇ ਬਜਟ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ । ਆਪਣੀ ਸਰਕਾਰ ਦੇ ਪਹਿਲੇ ਬਜਟ ਬਾਰੇ ਉਹਨਾਂ ਕਿਹਾ ਹੈ ਕਿ ਇਸ ਵਾਰ ਦਾ ਬਜਟ ਪੇਪਰ ਲੈੱਸ ਭਾਵ ਕੇ ਬਿਨਾਂ ਕਾਗਜ਼ ਤੋਂ ਪੇਸ਼ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਦਾ ਬਜਟ ਪੇਪਰ ਲੈੱਸ ਭਾਵ ਕੇ ਬਿਨਾਂ ਕਾਗਜ ਤੋਂ ਪੇਸ਼ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਇੱਕ ਖੁਸ਼ਖਬਰੀ ਪੰਜਾਬੀਆਂ ਦੇ ਨਾਮ। ਉਨ੍ਹਾਂ ਅੱਗੇ ਕਿਹਾ, ”ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ ਰਹਿਤ ਹੋਵੇਗਾ।”’ਮਾਨ ਨੇ ਅੱਗੇ ਕਿਹਾ ਕਿ ਕਾਗਜ਼ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਲਗਭਗ 21 ਲੱਖ ਰੁਪਏ ਬਚਣਗੇ, ਜੋ ਕਿ ਹੋਰ ਲੋਕ ਭਲਾਈ ਦੇ ਕੰਮਾਂ ਲਈ ਵਰਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਕੁਦਰਤੀ ਸਿਹਤ ਦੇ ਮੱਦੇਨਜ਼ਰ ਦੱਸਿਆ ਕਿ ਇਸ ਨਾਲ 34 ਟਨ ਕਾਗਜ਼ ਬਚੇਗਾ ਭਾਵ ਕਿ 814-834 ਦਰੱਖਤ ਵੀ ਬਚਣਗੇ, ਜੋ ਕਿ ਪੰਜਾਬ ਦੀ ਸਿਹਤ ਲਈ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਇਸ ਨੂੰ ਆਪਣੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਈ-ਗਵਰਨਸ ਵੱਲ ਇੱਕ ਹੋਰ ਵੱਡਾ ਕਦਮ ਦੱਸਿਆ ਹੈ।