The Khalas Tv Blog Punjab ਮਾਨ ਦਾ ਫੈਸਲਾ ,ਪੰਜਾਬ ਵਿਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਲਈ ਤਿਆਰ
Punjab

ਮਾਨ ਦਾ ਫੈਸਲਾ ,ਪੰਜਾਬ ਵਿਚ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਲਈ ਤਿਆਰ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਵਾਅਦਾ ਪੁਗਾਉਂਦਿਆਂ ਅਤੇ ਦਿੱਲੀ ਮਾਡਲ ਲਾਗੂ ਕਰਦਿਆਂ ਆਜ਼ਾਦੀ ਦਿਵਸ ਉੱਤੇ 75 ਮੁਹੱਲਾ ਕਲੀਨਿਕਾਂ ਦੇ ਮਰੀਜ਼ਾਂ ਦੇ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਇੱਕ ਹੋਰ ਖੁਸ਼ਖ਼ਬਰੀ ਦਿੱਤੀ ਹੈ।

ਮੁੱਖ  ਮੰਤਰੀ ਮਾਨ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਪੰਜਾਬੀਆਂ ਲਈ ਇਕ ਹੋਰ ਖੁਸ਼ਖਬਰੀ ਹੈ ਕਿ ਮੇਰੀ ਸਰਕਾਰ ਨੇ ਫੈਸਲਾ ਲਿਆ ਹੈ ਕਿ ਜਿਹਡ਼ੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਹਨ, ਉਹ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ ਵਿਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ। ਉਨਾਂ ਨੇ ਕਿਹਾ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਸਿਹਤ ਕ੍ਰਾਂਤੀ ਪੰਜਾਬ ਵਿੱਚ ਜਾਰੀ ਹੈ।

ਦੱਸ ਦੇਈਏ ਕਿ ਲੰਘੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ। ਇਨ੍ਹਾਂ 75 ਆਮ ਆਦਮੀ ਕਲੀਨਿਕ ਵਿੱਚੋਂ 13 ਮੋਹਾਲੀ ਜ਼ਿਲ੍ਹੇ ਦੇ ਵੱਖ ਵੱਖ ਸ਼ਹਿਰ ਅਤੇ ਪਿੰਡਾਂ ਵਿੱਚ ਖੋਲ੍ਹੇ ਗਏ ਹਨ। ਇਨ੍ਹਾਂ ਵਿੱਚੋਂ ਮੋਹਾਲੀ ਜ਼ਿਲ੍ਹੇ ਦੇ ਫੇਜ਼ 5 ਦੇ ਮੁਹੱਲਾ ਕਲੀਨਿਕ ਦਾ ਉਦਘਾਟਨ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਹਿਮ ਸ਼ੰਕਰ ਜਿੰਪਾ ਵੱਲੋਂ ਕੀਤਾ ਗਿਆ ਸੀ।

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਵਾਅਦਾ ਕੀਤਾ ਸੀ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਬਣਾਏ ਜਾਣਗੇ। ਸ਼ਹਿਰਾਂ ਵਿੱਚ ਵਾਰਡ ਕਲੀਨਿਕ ਅਤੇ ਪਿੰਡਾਂ ਵਿੱਚ ਮੁਹੱਲਾ ਕਲੀਨਿਕ ਬਣਾਏ ਜਾਣਗੇ। ਮਾਨ ਨੇ ਕਿਹਾ ਸੀ ਕਿ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’ਮਾਨ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਦਿੱਲੀ ਵਿੱਚ ਇਹ ਪ੍ਰਣਾਲੀ ਬਹੁਤ ਸਫ਼ਲ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਕੋਈ ਵੀ ਬੰਦਾ ਇਲਾਜ ਖੁਣੋਂ ਨਹੀਂ ਮਰੇਗਾ। ਮੁਹੱਲਾ ਕਲੀਨਿਕਾਂ ਵਿੱਚੋਂ ਮਰੀਜ਼ਾਂ ਨੂੰ ਦਵਾਈ ਮੁਫ਼ਤ ਮਿਲਿਆ ਕਰੇਗੀ।ਮੁੱਖ ਮੰਤਰੀ ਮਾਨ ਨੇ ਕਿਹਾ ਕਿ 16 ਮਾਰਚ ਨੂੰ ਚੁੱਕੀ ਸਹੁੰ ਨੂੰ ਫਲ ਅਤੇ ਫੁੱਲ ਲੱਗਣੇ ਸ਼ੁਰੂ ਹੋ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਸਾਬਕਾ ਮੰਤਰੀਆਂ ਬਾਰੇ ਤੁਹਾਨੂੰ ਖ਼ਬਰਾਂ ਸੁਣਨ ਨੂੰ ਮਿਲਦੀਆਂ ਰਹਿਣਗੀਆਂ ਕਿਉਂਕਿ ਪੁਰਾਣੇ ਹਿਸਾਬ ਪੂਰੇ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕਾਲਜ ਬੱਚਿਆਂ ਦੀ ਡਿਗਰੀ ਨੂੰ ਨਹੀਂ ਰੋਕ ਸਕਦੇ।

ਦੱਸ ਦੇਈਏ ਕਿ ਮੁਹੱਲਾ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਕੀਤੇ ਜਾਣਗੇ ਅਤੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹੇ ਜਾਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 4 ਮੈਂਬਰਾਂ ਦੇ ਸਟਾਫ਼ ਨਾਲ ਇੱਕ MBBS ਡਾਕਟਰ ਮੌਜੂਦ ਰਹਿਣਗੇ।

Exit mobile version