The Khalas Tv Blog Punjab ਮਾਨ ਦੇ ਸਮਰਥਕਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ
Punjab

ਮਾਨ ਦੇ ਸਮਰਥਕਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ

‘ਦ ਖਾਲਸ ਬਿਊਰੋ:ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ ਵਿੱਚ ਉਹਨਾਂ ਦੇ ਸਮਰਥਕਾਂ ਵੱਲੋਂ ਜਸ਼ਨ ਜਾਰੀ ਹਨ।ਗੁਰਦੁਆਰਾ ਸ਼੍ਰੀ ਸੋਹਾਣਾ ਸਾਹਿਬ ਦੇ ਸਾਹਮਣੇ ਚੌਂਕ ਵਿੱਚ ਮਾਨ ਦੇ ਸਮਰਥਕਾਂ ਨੇ ਰਾਹਗੀਰਾਂ ਨੂੰ ਲੱਡੂ ਵੰਡ ਕੇ ਖੁਸ਼ੀ ਮਨਾਈ।ਉਹਨਾਂ ਕਿਹਾ ਕਿ ਮਾਨ ਦੀ ਜਿੱਤ ਯਕੀਨੀ ਸੀ ਕਿਉਂਕਿ ਲੋਕ ਆਮ ਆਦਮੀ ਪਾਰਟੀ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਤੋਂ ਤੰਗ ਆ ਚੁੱਕੇ ਹਨ।ਇਸ ਤੋਂ ਇਲਾਵਾ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਵੀ ਜਿੱਤ ਦੀ ਖੁਸ਼ੀ ਵਿੱਚ ਜਸ਼ਨ ਮਨਾਏ ਜਾ ਰਹੇ ਹਨ। ਲੋਕਾਂ ਨੇ ਉਮੀਦ ਜ਼ਾਹਿਰ ਕੀਤੀ ਹੈ ਕਿ ਸਿਮਰਨਜੀਤ ਸਿੰਘ ਮਾਨ ਨੂੰ ਬਹੁਤ ਉਮੀਦਾਂ ਤੇ ਆਸਾਂ ਨਾਲ ਚੁਣ ਕੇ ਅਸੈਂਬਲੀ ਵਿੱਚ ਭੇਜਿਆ ਗਿਆ ਹੈ ਤੇ ਉਹ ਪਹਿਲ ਦੇ ਆਧਾਰ ‘ਤੇ ਪੰਜਾਬ ਦੇ ਮਸਲਿਆਂ ਲਈ ਆਵਾਜ਼ ਉਠਾਉਣਗੇ।

Exit mobile version