‘ਦ ਖ਼ਾਲਸ ਬਿਊਰੋ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਉਤੇ ਦਾਅਵੇਦਾਰੀ ਲਈ ਪੰਜਾਬ ਅਸੈਂਬਲੀ ਵਿੱਚ ਪੇਸ਼ ਮਤੇ ਨੂੰ ਅਰਥਹੀਣ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਉਤੇ ਹਰਿਆਣਾ ਦਾ ਹੱਕ ਹਮੇਸ਼ਾ ਰਹੇਗਾ। ਉਨ੍ਹਾਂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਕਦਮ ਦੀ ਵੀ ਸ਼ਲਾਘਾ ਕੀਤੀ ਅਤੇ ਪੰਜਾਬ ਸਰਕਾਰ ’ਤੇ ਇਸ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋ ਸ਼ ਲਾਇਆ। ਭਾਜਪਾ ਆਗੂ ਖੱਟਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਹੈ।
ਖੱਟਰ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਹੀ ਲਾਭ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਹਰਿਆਣਾ ਅਤੇ ਪੰਜਾਬ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਬਣਿਆ ਰਹੇਗਾ। ਖੱਟਰ ਨੇ ਕਿਹਾ, ”ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਰਹੇਗਾ। ਚੰਡੀਗੜ੍ਹ ਤੋਂ ਇਲਾਵਾ ਦੋਵਾਂ ਰਾਜਾਂ ਕੋਲ ਹੋਰ ਵੀ ਕਈ ਮੁੱਦੇ ਚਰਚਾ ਲਈ ਹਨ।