Punjab

ਹਰਿਆਣਾ ਦੇ CM ਖੱਟਰ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਹਿਮ ਇੱਛਾ ਬਾਰੇ ਕੀਤਾ ਵੱਡਾ ਖੁਲਾਸਾ!

ਬਿਊਰੋ ਰਿਪੋਰਟ : ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਖਬਰ ਸੁਣਨ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ । ਇਸ ਦੌਰਾਨ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦੀ ਵੱਡੀ ਅਖੀਰਲੀ ਇੱਛਾ ਬਾਰੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਬਿਮਾਰ ਸਨ ਤਾਂ ਮੈਂ ਉਨ੍ਹਾਂ ਨੂੰ ਮਿਲਣ ਦੇ ਲਈ ਪਹੁੰਚਿਆ ਸੀ ਤਾਂ ਉਨ੍ਹਾਂ ਨੇ ਕਿਸਾਨਾਂ ਨੂੰ ਲੈਕੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਸੀ ਕਿ ਪੁੱਤਰ ਉਨ੍ਹਾਂ ਦਾ ਖਿਆਲ ਜ਼ਰੂਰ ਰੱਖਣਾ,ਖੱਟਰ ਨੇ ਕਿਹਾ ਮੈਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਤੁਸੀਂ ਠੀਕ ਹੋ ਜਾਉ ਅਸੀਂ ਕਿਸਾਨਾਂ ਦਾ ਖਿਆਲ ਰੱਖਾਂਗੇ,ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਅੰਤਿਮ ਸਮੇਂ ਵੀ ਉਨ੍ਹਾਂ ਨੂੰ ਕਿਸਾਨਾਂ ਦੀ ਕਾਫੀ ਚਿੰਤਾ ਸੀ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸੋਚ ਨੂੰ ਦੂਰਦਰਸ਼ੀ ਦਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਕਿਸਾਨਾਂ ਦੇ ਬਾਰੇ ਸੋਚਿਆ ਹੈ । ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਨਾਲ ਇੱਕ ਯੁੱਗ ਦਾ ਅੰਤ ਹੋਇਆ ਹੈ। ਬੀਜੇਪੀ ਦੇ ਨਾਲ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਭ ਤੋਂ ਲੰਮਾ ਗਠਜੋੜ ਰਿਹਾ ਹੈ । ਖੱਟਰ ਨੇ ਕਿਹਾ ਪ੍ਰਕਾਸ਼ ਸਿੰਘ ਬਾਦਲ ਦੀ ਸਭ ਤੋਂ ਵੱਡੀ ਕਾਬਲੀਅਤ ਸੀ ਕਿ ਉਹ ਵਿਰੋਧੀ ਧਿਰਾਂ ਨਾਲ ਵੀ ਚੰਗੇ ਰਿਸ਼ਤੇ ਰੱਖ ਦੇ ਸਨ। ਜਦੋਂ ਕੋਈ ਉਨ੍ਹਾਂ ਦਾ ਵਿਰੋਧ ਕਰਨ ਦੇ ਲਈ ਆਹੁੰਦਾ ਸੀ ਤਾਂ ਉਹ ਮੁੱਖ ਮੰਤਰੀ ਰਹਿੰਦੇ ਹੋਏ ਆਪਣੇ ਘਰ ਦੇ ਬਾਹਰ ਉਨ੍ਹਾਂ ਲਈ ਖਾਣ-ਪੀਣ ਤੇ ਪਾਣੀ ਦਾ ਪੂਰਾ ਇੰਤਜ਼ਾਮ ਕਰਦੇ ਸਨ। ਵਿਰੋਧੀਆਂ ਦੀ ਗੱਲ ਨੂੰ ਚੰਗੀ ਤਰ੍ਹਾਂ ਸੁਣ ਦੇ ਸਨ। ਇਹ ਕਾਬਲੀਅਤ ਅਜ਼ਾਦੀ ਤੋਂ ਪਹਿਲਾਂ ਦੇ ਆਗੂਆਂ ਵਿੱਚ ਹੀ ਵੇਖੀ ਜਾਂਦੀ ਸੀ। ਜਿਹੜੇ ਨਿੱਜੀ ਅਤੇ ਸਿਆਸੀ ਰਿਸ਼ਤਿਆਂ ਵਿੱਚ ਅੰਤਰ ਰੱਖ ਦੇ ਸਨ।