‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਸੰਸਦ ਮੈਂਬਰ ਅਤੇ ਦਿੱਲੀ ਬੀਜੇਪੀ ਦੇ ਸਾਬਕਾ ਮੁਖੀ ਮਨੋਜ ਤਿਵਾੜੀ ਕਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਦੋ ਦਿਨਾਂ ਤੋਂ ਉਨ੍ਹਾਂ ਨੂੰ ਬੁਖਾਰ ਅਤੇ ਜ਼ੁਕਾਮ ਸੀ। ਉਨ੍ਹਾਂ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਜ੍ਹਾ ਕਰਕੇ ਉਹ ਉੱਤਰਾਖੰਡ-ਰੁਦਰਪੁਰ ਪ੍ਰਚਾਰ ਵਿੱਚ ਵੀ ਨਹੀਂ ਜਾ ਸਕੇ ਸੀ।
