‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਠਿੰਡਾ ਵਿੱਚ ਅਫਸਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਅਫਸਰਾਂ ਨੂੰ ਚੁਣੇ ਹੋਏ ਨੁਮਾਇੰਦਿਆਂ ਦੇ ਥੱਲੇ ਲੱਗ ਕੇ ਕੰਮ ਕਰਨਾ ਪਵੇਗਾ, ਭਾਵੇਂ ਉਹ ਕੋਈ ਵਿਧਾਇਕ ਹੋਵੇ। ਉਨ੍ਹਾਂ ਕਿਹਾ ਕਿ ਅਫਸਰ ਚੁਣੇ ਹੋਏ ਨੁਮਾਇੰਦਿਆਂ ਤੋਂ ਵੱਡੇ ਨਹੀਂ ਹਨ। ਉਨ੍ਹਾਂ ਅਫਸਰਾਂ ਨੂੰ ਕਿਹਾ ਕਿ ਉਹ ਜਾਂ ਤਾਂ ਚੁਣੇ ਹੋਏ ਨੁਮਾਇੰਦਿਆਂ ਦੇ ਥੱਲੇ ਲੱਗ ਕੇ ਕੰਮ ਕਰਨ ਜਾਂ ਫਿਰ ਸੰਵਿਧਾਨ ਨੂੰ ਬਦਲ ਦੇਣ। ਸੰਵਿਧਾਨ ਕਹਿੰਦਾ ਹੈ ਕਿ ਚੁਣੇ ਹੋਏ ਨੁਮਾਇੰਦੇ ਹੀ ਦੇਸ਼ ਚਲਾਉਣਗੇ।
ਮਨਪ੍ਰੀਤ ਬਾਦਲ ਅੱਜ ਬਠਿੰਡਾ ਵਿੱਚ ਇੱਕ ਸਮਾਗਮ ਵਿੱਚ ਪਹੁੰਚੇ ਹੋਏ ਸਨ। ਸਮਾਗਮ ਵਿੱਚ ਬਿਊਰੋਕ੍ਰੇਸੀ ਦੇ ਸਾਰੇ ਅਫਸਰ ਜਿਵੇਂ ਕਿ ਡੀਸੀ, ਐੱਸਐੱਸਪੀ ਵੀ ਹਾਜ਼ਿਰ ਸਨ। ਉਨ੍ਹਾਂ ਨੇ ਇਨ੍ਹਾਂ ਅਫਸਰਾਂ ਨੂੰ ਹਦਾਇਤਾਂ ਦਿੰਦਿਆਂ ਹੋਇਆਂ ਕਿਹਾ ਸੀ ਕਿ ਉਹਨਾਂ ਨੂੰ ਚੁਣੇ ਗਏ ਨੁਮਾਇੰਦਿਆਂ ਦੇ ਥੱਲੇ ਲੱਗ ਕੇ ਕੰਮ ਕਰਨਗੇ। ਹਾਲਾਂਕਿ, ਹਾਲੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਮਨਪ੍ਰੀਤ ਬਾਦਲ ਇਹ ਇਸ਼ਾਰਾ ਕਿਸ ਵੱਲ ਕਰ ਰਹੇ ਹਨ, ਉਨ੍ਹਾਂ ਨੇ ਅਫਸਰਾਂ ਨੂੰ ਇਹ ਹਦਾਇਤਾਂ ਕਿਸ ਮਕਸਦ ਨਾਲ ਦਿੱਤੀਆਂ ਹਨ।