Punjab

ਮਨਪ੍ਰੀਤ ਬਾਦਲ ਵਿੱਚ ਕਿਉਂ ਨਹੀਂ ਰਿਹਾ ਸਾਹ-ਸਤ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਸਟੈਮਿਨਾ ਮੁੱਕਦਾ ਨਜ਼ਰ ਆ ਰਿਹਾ ਹੈ। ਲੰਘੇ ਕੱਲ੍ਹ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ ਵਿੱਚ ਉਨ੍ਹਾਂ ਨੇ ਕਿਹਾ ਕਿ ਹਰੇਕ ਮੰਗ ਬਾਰੇ ਵੱਖੋ-ਵੱਖਰੀ ਮੀਟਿੰਗ ਵਿੱਚ ਗੱਲਬਾਤ ਕੀਤੀ ਜਾਵੇਗੀ। ਇੱਕੋ ਮੀਟਿੰਗ ਵਿੱਚ ਸਾਰੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਉਨ੍ਹਾਂ ਦੀ ਸਮਰੱਥਾ ਵਿੱਚ ਨਹੀਂ। ਲੰਘੇ ਕੱਲ੍ਹ ਕੈਬਨਿਟ ਸਬ-ਕਮੇਟੀ ਅਤੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੀ ਮੀਟਿੰਗ ਵਿੱਚ ਕੇਵਲ ਛੇਵੇਂ ਤਨਖ਼ਾਹ ਕਮਿਸ਼ਨ ‘ਤੇ ਚਰਚਾ ਹੋਈ ਪਰ ਮਾਮਲਾ ਕਿਸੇ ਤਣ-ਪੱਤਣ ਨਹੀਂ ਲੱਗਿਆ।

ਬ੍ਰਹਮ ਮਹਿੰਦਰਾ ਨੂੰ ਗੁੱਸਾ ਕਿਉਂ ਆਉਂਦਾ ਹੈ ?

ਪਤਾ ਲੱਗਾ ਕਿ ਕਮੇਟੀ ਦੇ ਵਤੀਰੇ ਖ਼ਿਲਾਫ਼ ਮੁਲਾਜ਼ਮ ਆਗੂ ਇੱਕ ਵਾਰ ਤਾਂ ਮੀਟਿੰਗ ਦਾ ਬਾਈਕਾਟ ਕਰਕੇ ਚਲੇ ਗਏ। ਛੇਵੇਂ ਤਨਖ਼ਾਹ ਕਮਿਸ਼ਨ  ਬਾਰੇ ਸਰਕਾਰ ਨੇ ਆਪਣਾ ਦਿਲ ਦੱਸਣ ਲਈ ਇੱਕ ਦਿਨ ਦਾ ਹੋਰ ਸਮਾਂ ਮੰਗ ਲਿਆ ਸੀ। ਮੀਟਿੰਗ ਅੱਜ ਚਾਰ ਵਜੇ ਪੰਜਾਬ ਭਵਨ ਵਿੱਚ ਹੋਵੇਗੀ। ਹੋਰ ਮੰਗਾਂ ਬਾਰੇ ਵਿੱਤ ਮੰਤਰੀ ਨੇ ਤਰੀਕ ਅਗਲੇ ਹਫ਼ਤੇ ਪਾ ਦਿੱਤੀ। ਕੈਬਨਿਟ ਕਮੇਟੀ ਦੇ ਮੈਂਬਰ ਬ੍ਰਹਮ ਮਹਿੰਦਰਾ ਵੀ ਕਿਸੇ ਗੱਲ ਨੂੰ ਲੈ ਕੇ ਆਪੇ ਤੋਂ ਬਾਹਰ ਹੋ ਗਏ ਦੱਸੇ ਜਾਂਦੇ ਹਨ। ਦੱਸਣਯੋਗ ਹੈ ਕਿ ਮੁਲਾਜ਼ਮ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਛੇਵੇਂ ਪੇ ਕਮਿਸ਼ਨ ਨੂੰ ਢੁੱਕਵੇਂ ਰੂਪ ਵਿੱਚ ਲਾਗੂ ਕਰਨ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ‘ਤੇ ਹਨ।