The Khalas Tv Blog Punjab ਵਿਜੀਲੈਂਸ ਅੱਗੇ ਹੋਏ ਪੇਸ਼ ਮਨਪ੍ਰੀਤ ਸਿੰਘ ਬਾਦਲ…
Punjab

ਵਿਜੀਲੈਂਸ ਅੱਗੇ ਹੋਏ ਪੇਸ਼ ਮਨਪ੍ਰੀਤ ਸਿੰਘ ਬਾਦਲ…

Manpreet Singh Badal appeared before vigilance...

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ‘ਚ ਨਾਮਜ਼ਦ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਪਿੱਠ ਦਰਦ ਕਾਰਨ ਸਾਬਕਾ ਵਿੱਤ ਮੰਤਰੀ ਨੇ ਕਮਰ ਦੁਆਲੇ ਬੈਲਟ ਬੰਨ੍ਹੀ ਹੋਈ ਸੀ। ਵਿਜੀਲੈਂਸ ਨੇ ਪੁੱਛਗਿੱਛ ਲਈ ਕਈ ਸਵਾਲ ਤਿਆਰ ਕੀਤੇ ਹਨ। ਵਿਜੀਲੈਂਸ ਟੀਮ ਜਲਦੀ ਹੀ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਸ਼ੁਰੂ ਕਰੇਗੀ।

ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਸੰਮਨ ਜਾਰੀ ਕੀਤੇ ਹਨ। 31 ਅਕਤੂਬਰ ਨੂੰ ਵਿਜੀਲੈਂਸ ਰੇਂਜ ਬਠਿੰਡਾ ਦੇ ਦਫ਼ਤਰ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਨੂੰ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਪਿੱਠ ਦਰਦ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ ਸਨ।

24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਵਿੱਤ ਮੰਤਰੀ ਹੁੰਦਿਆਂ ਮਨਪ੍ਰੀਤ ਬਾਦਲ ਨੇ ਸਾਲ 2021 ਵਿਚ ਸ਼ਹਿਰ ਦੇ ਮਾਡਲ ਟਾਊਨ ਫੇਜ਼ ਵਨ ਇਲਾਕੇ ਵਿਚ ਆਪਣੇ ਪ੍ਰਭਾਵ ਨਾਲ 1560 ਗਜ਼ ਦੇ ਦੋ ਪਲਾਟ ਖਰੀਦੇ ਸਨ। ਵਿਜੀਲੈਂਸ ਦੀ ਜਾਂਚ ਅਨੁਸਾਰ ਇਹ ਪਲਾਟ ਖਰੀਦ ਕੇ ਸਾਬਕਾ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ 65 ਲੱਖ ਰੁਪਏ ਦਾ ਚੂਨਾ ਲਾਇਆ ਸੀ।

ਇਸ ਸਾਜ਼ਿਸ਼ ਕੇਸ ਵਿੱਚ ਮਨਪ੍ਰੀਤ ਦੇ ਤਿੰਨ ਸਾਥੀਆਂ, ਹੋਟਲ ਮਾਲਕ ਰਾਜੀਵ ਕੁਮਾਰ, ਕਾਰੋਬਾਰੀ ਵਿਕਾਸ ਅਰੋੜਾ ਅਤੇ ਸ਼ਰਾਬ ਠੇਕੇਦਾਰ ਦੇ ਮੁਲਾਜ਼ਮ ਅਮਨਦੀਪ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਇਸ ਵੇਲੇ ਜੇਲ੍ਹ ਵਿੱਚ ਹਨ, ਜਦੋਂਕਿ ਤਤਕਾਲੀ ਬੀਡੀਏ ਅਧਿਕਾਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਸੁਪਰਡੈਂਟ ਪੰਕਜ ਕਾਲੀਆ ਹਾਲੇ ਵੀ ਭਗੌੜੇ ਹਨ। ਬਠਿੰਡਾ ਅਦਾਲਤ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ

Exit mobile version