Punjab

ਮਾਨਸਾ ਦਾ ਜਵਾਨ ਜੰਮੂ ‘ਚ ਸ਼ਹੀਦ, ਡੇਢ ਮਹੀਨਾ ਪਹਿਲਾਂ ਆਇਆ ਸੀ ਘਰ…

Mansa jawan martyred in Jammu, came home one and a half months ago...

ਮਾਨਸਾ ਦੇ ਪਿੰਡ ਕੋਟਲੀ ਦਾ ਅੰਮ੍ਰਿਤਪਾਲ ਸਿੰਘ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪਾਂਸ਼ ‘ਚ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਅੰਮ੍ਰਿਤਪਾਲ ਸਿੰਘ (19) 10 ਦਸੰਬਰ 2022 ਨੂੰ ਭਰਤੀ ਹੋਇਆ ਸੀ ਅਤੇ ਹੁਣ ਡੇਢ ਮਹੀਨਾ ਪਹਿਲਾਂ ਸਿਖਲਾਈ ਲੈਣ ਤੋਂ ਬਾਅਦ ਉਹ ਘਰੋਂ ਛੁੱਟੀ ਲੈ ਕੇ ਜੰਮੂ ਵਿਖੇ ਡਿਊਟੀ ਲਈ ਚਲਾ ਗਿਆ।

ਅੰਮ੍ਰਿਤਪਾਲ ਸਿੰਘ 11 ਅਕਤੂਬਰ ਨੂੰ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ। ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਕੈਨੇਡਾ ਵਿੱਚ ਪੜ੍ਹ ਰਹੀ ਹੈ। ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ ਹੈ।