Punjab

ਅਬੋਹਰ ‘ਚ ਕਈ ਕਿਸਾਨ ਆਗੂ ਹਿਰਾਸਤ ‘ਚ

ਬਹਾਵਲਾ ‘ਚ ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਕਾਕਾ ਬਰਾੜ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ।

ਇਹ ਕਿਸਾਨ ਆਗੂ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇ। ਇਸ ਦੇ ਨਾਲ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਇਨ੍ਹਾਂ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਮੁੱਖ ਮੰਤਰੀ ਨਾਲ ਮਿਲਣ ਦਾ ਭਰੋਸਾ ਦਿੱਤਾ ਸੀ।

ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਅਬੋਹਰ ਖੇਤਰ ਦੇ ਕਿਸਾਨਾਂ ਨਾਲ ਸਬੰਧਤ ਹਨ। ਅਬੋਹਰ ਦਾ ਇਲਾਕਾ ਖੇਤੀ ਪੱਖੋਂ ਕਾਫੀ ਪਛੜਿਆ ਹੋਇਆ ਹੈ। ਉਹ ਨਹਿਰੀ ਪਾਣੀ, ਨਰਮੇ ਦੀ ਖਰਾਬ ਹੋਈ ਫਸਲ ਦੇ ਮੁਆਵਜ਼ੇ ਸਮੇਤ ਹੋਰ ਮੰਗਾਂ ‘ਤੇ ਮੁੱਖ ਮੰਤਰੀ ਕੋਲ ਆਪਣੇ ਵਿਚਾਰ ਪੇਸ਼ ਕਰਕੇ ਉਨ੍ਹਾਂ ਦਾ ਹੱਲ ਕਰਵਾਉਣਾ ਚਾਹੁੰਦੇ ਹਨ।