Punjab

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਖਤਮ ਜਾਣੋ, ਕਿਹੜੇ ਵੱਡੇ ਐਲਾਨ ਹੋਏ ?

ਚੰਡੀਗੜ੍ਹ : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ (Punjab Cabinet meeting ) ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਪ੍ਰੈਸ ਕਾਨਫਰੰਸ ਕਰਦਿਆਂ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ, ਜਿਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਮਗਰੋਂ ਹੋਏ ਫ਼ੈਸਲਿਆਂ ਬਾਰੇ ਜਾਣਕਾਰੀ ਦੇਣ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਮੀਡੀਆ ਨੂੰ ਸੰਬੋਧਨ ਕਰਦਿਆਂ ਤਰੁਣਪ੍ਰੀਤ ਸੌਂਦ ਨੇ ਕਿਹਾ ਕਿ ਸੂਬੇ ਦੇ ਸਨਅਤਕਾਰਾਂ ਲਈ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ।

ਪੰਜਾਬ ਸਰਕਾਰ ਨੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ 2 ਓ. ਟੀ. ਐੱਸ. ਸਕੀਮਾਂ ਨੂੰ ਕੈਬਨਿਟ ‘ਚ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ‘ਚੋਂ ਪਹਿਲੀ ਸਕੀਮ ਲੈਂਡ ਇਨਹਾਂਸਮੈਂਟ ਸਕੀਮ ਹੈ। ਇਸ ਸਕੀਮ ਤਹਿਤ ਬਕਾਏ ‘ਤੇ ਸਿਰਫ 8 ਫ਼ੀਸਦੀ ਵਿਆਜ ਲਾਇਆ ਜਾਵੇਗਾ।

ਇਸ ਦੇ ਨਾਲ ਹੀ ਕੰਪਾਊਂਡਿੰਗ ਵਿਆਜ ਅਤੇ ਪੈਨਲਟੀ ਮੁਆਫ਼ ਕਰ ਦਿੱਤੀ ਗਈ ਹੈ। ਇਹ ਓ. ਟੀ. ਐੱਸ. ਸਕੀਮ 31 ਦਸੰਬਰ, 2025 ਤੱਕ ਲਾਗੂ ਰਹੇਗੀ। ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਸੂਬੇ ਦੇ ਉਦਯੋਗ ਨੂੰ ਭਾਰਤ ‘ਚ ਇਕ ਨੰਬਰ ‘ਤੇ ਲੈ ਕੇ ਆਉਣਾ ਹੈ ਅਤੇ ਇਸ ਲਈ ਵੱਖ-ਵੱਖ ਸਮੇਂ ‘ਤੇ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਚਲਦੇ ਇਹਨਾਂ ਦੋਹਾਂ ਸਕੀਮਾਂ ਨਾਲ ਸਰਕਾਰ ਦੇ ਰੈਵੇਨਿਊ ‘ਚ ਚੋਖਾ ਵਾਧਾ ਹੋਵੇਗਾ।

ਇਸ ਮੌਕੇ ਬੋਲਦਿਆਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਕਿ ਮੈਂ ਸੂਬੇ ਦੇ ਤਿੰਨ ਵੱਡੇ ਸਨਅਤਕਾਰ ਗਰੁਪਾਂ ਨਾਲ ਮੀਟਿੰਗ ਕਰਦਿਆਂ ਉਹਨਾਂ ਨੂੰ ਪੁੱਛਿਆ ਸੀ ਕਿ ਉਹਨਾਂ ਨੂੰ ਕੀ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਹਨ ਤਾਂ ਅੰਜੀਵ ਅਰੋੜਾ ਦੇ ਦੱਸਣ ਮੁਤਾਬਿਕ ਉਹਨਾਂ ਨੂੰ ਜਵਾਬ ਮਿਲਿਆ ਕਿ ਜਦੋਂ ਦੀ ਸੂਬੇ ਚ ਆਪ ਦੀ ਸਰਕਾਰ ਆਈ ਹੈ ਉਦੋਂ ਤੋਂ ਵਪਾਰੀਆਂ ਨੂੰ ਹੋਰ ਕੋਈ ਮੁਸ਼ਕਿਲ ਨਹੀਂ ਪੇਸ਼ ਆ ਰਹੀ ਬੱਸ ਉਹਨਾਂ ਨੂੰ OTS ਦੀ ਸਹੂਲਤ ਦੇ ਦਿੱਤੀ ਜਾਵ।

ਕਿਉਕਿ ਪਿਛਲੇ ਬਕਾਏ ਕਾਰਨ ਉਹਨਾਂ ਨੂੰ ਅੱਗੇ ਮੁਸ਼ਕਿਲਾਂ ਆਉਂਦੀਆਂ ਨੇ. ਤਾਂ ਸੰਜੀਵ ਅਰੋੜਾ ਨੇ ਕਿਹਾ ਕਿ ਅਸੀਂ ਇਸੇ ਮੁਸ਼ਕਿਲ ਦਾ ਹੱਲ ਕੀਤਾ ਹੈ। ਹਾਲਾਂਕਿ ਇਸ ਕੈਬਨਿਟ ਮੀਟਿੰਗ ਚ ਬਜਟ ਸੈਸ਼ਨ ਦੀਆਂ ਤਾਰੀਖਾਂ ਦਾ ਐਲਾਨ ਕੀਤੇ ਜਾਣ ਦੀ ਚਰਚਾ ਸੀ ਪਰ ਇਸ ਬਾਬਤ ਕੋਈ ਵੀ ਐਲਾਨ ਨਹੀਂ ਕੀਤਾ ਗਿਆ।