The Khalas Tv Blog Punjab ਡੇਰਾ ਬਿਆਸ ਮੁਖੀ ਸਮੇਤ ਕਈ ਮੰਤਰੀ ਢੀਂਡਸਾ ਦੀ ਅੰਤਿਮ ਅਰਦਾਸ ਦੌਰਾਨ ਪਹੁੰਚੀਆਂ ਉੱਘੀਆਂ ਸ਼ਖ਼ਸੀਅਤਾਂ
Punjab

ਡੇਰਾ ਬਿਆਸ ਮੁਖੀ ਸਮੇਤ ਕਈ ਮੰਤਰੀ ਢੀਂਡਸਾ ਦੀ ਅੰਤਿਮ ਅਰਦਾਸ ਦੌਰਾਨ ਪਹੁੰਚੀਆਂ ਉੱਘੀਆਂ ਸ਼ਖ਼ਸੀਅਤਾਂ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ’ਚ ਹੋ ਰਿਹਾ ਹੈ। ਜਿਸ ਵਿਚ ਉੱਘੀਆਂ ਸ਼ਖ਼ਸੀਅਤਾਂ ਪਹੁੰਚ ਕੇ ਸੁਖਦੇਵ ਸਿੰਘ ਢੀਂਡਸਾ ਨਮਿਤ ਸ਼ਰਧਾਂਜਲੀ ਅਰਪਿਤ ਕਰ ਰਹੀਆਂ ਹਨ।

ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਤੋਂ ਬਾਅਦ ਢੀਂਡਸਾ ਪਰਵਾਰ ਦੀ ਰਿਹਾਇਸ਼ ’ਤੇ ਪੁੱਜ ਕੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ ਸੀ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਮਰਹੂਮ ਢੀਂਡਸਾ ਬਾਰੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਸੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਅਰਵਿੰਦ ਖੰਨਾ ਵੀ ਮੌਜੂਦ ਸਨ।

ਉਥੇ ਹੀ ਅੱਜ ਸ਼ਰਧਾਂਜਲੀ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਤੇ ਹੋਰ ਰਾਜਨਿਤਕ ਤੇ ਸਮਾਜਕ ਹਸਤੀਆਂ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ ਹਨ।

ਇਸ ਮੌਕੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮੀਤ ਹੈਅਰ, ਸੰਸਦ ਮੈਂਬਰ ਨਰਿੰਦਰ ਕੌਰ ਭਾਰਾਜ, ਭਾਜਪਾ ਆਗੂ ਸੁਨੀਲ ਜਾਖੜ, ਤਰੁਣ ਚੁੱਘ, ਮਨਪ੍ਰੀਤ ਬਾਦਲ, ਹੰਸ ਰਾਜ ਹੰਸ, ਇਕਬਾਲ ਸਿੰਘ ਲਾਲਪੁਰਾ, ਹਰਦੀਪ ਸਿੰਘ ਪੁਰੀ, ਅਰਵਿੰਦ ਖੰਨਾ, ਅਦਾਕਾਰ ਹੋੱਬੀ ਢਿੱਲੋਂ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਾਜ਼ਰ ਰਹੇ।

ਇਨ੍ਹਾਂ ਤੋਂ ਇਲਾਵਾ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ, ਵਿਜੈ ਇੰਦਰ ਸਿੰਗਲਾ, ਸੁਖਜਿੰਦਰ ਸਿੰਘ ਰੰਧਾਵਾ, ਕੁਲਬੀਰ ਸਿੰਘ ਜੀਰਾ, ਦਲਵੀਰ ਸਿੰਘ ਗੋਲਡੀ, ਕਲਾ ਢਿੱਲੋਂ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਤੇ ਸੀਨੀਅਰ ਸਿਆਸਤਦਾਨ ਸੁਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਜਗਮੀਤ ਬਰਾੜ, ਪ੍ਰੇਮ ਸਿੰਘ ਚੰਦੂਮਾਜਰਾ, ਮਨਪ੍ਰੀਤ ਆਯਲੀ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਮਰਨਜੀਤ ਸਿੰਘ ਮਾਣ, ਤਰਲੋਚਨ ਸਿੰਘ ਅਤੇ ਸਾਬਕਾ ਅਕਾਲ ਤਖਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਰਹੇ।

 

Exit mobile version