ਜਿੱਥੇ ਸਾਰਾ ਦੇਸ਼ ਦਿਵਾਲੀ ਦੇ ਤਿਉਰਾਹ ਮਨਾਉਣ ਦੀਆਂ ਤਿਆਰੀਆਂ ਕਰ ਰਿਹਾ ਹੈ ਉੱਥੇ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ ਪਿੰਡ ਮੂਸਾ ਤੋਂ ਇਲਾਵਾ ਸਿੱਧੂ ਮੂਸੇ ਵਾਲਾ ਦਿ ਲਾਸਟ ਰਾਈਡ ਪਿੰਡ ਜਵਾਹਰਕੇ ਵੱਲੋਂ ਵੀ ਦੀਵਾਲੀ ਨਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੇ ਵਿੱਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅਣਪਛਾਤਿਆਂ ਵੱਲੋਂ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਸਿੱਧੂ ਮੂਸੇ ਵਾਲੇ ਦਾ ਕਤਲ ਹੋਇਆ ਪੰਜ ਮਹੀਨੇ ਦਾ ਸਮਾਂ ਹੋ ਚੁੱਕਿਆ ਹੈ ਅਤੇ ਅੱਜ ਵੀ ਮੂਸੇਵਾਲਾ ਦੇ ਮਾਤਾ ਪਿਤਾ ਇਨਸਾਫ ਦੇ ਲਈ ਸਰਕਾਰ ਉੱਪਰ ਰੋਸ ਜ਼ਾਹਿਰ ਕਰ ਰਹੇ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤਕ ਸਿੱਧੂ ਨੂੰ ਇਨਸਾਫ ਨਹੀਂ ਮਿਲਿਆ ਅਤੇ ਸ਼ਰ੍ਹੇਆਮ ਗੈਂਗਸਟਰ ਘੁੰਮ ਰਹੇ ਹਨ।
ਜਿੱਥੇ ਦੀਵਾਲੀ ਦਾ ਤਿਉਹਾਰ ਪੂਰੇ ਦੇਸ਼ ਭਰ ਦੇ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਉੱਥੇ ਹੀ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵੱਲੋਂ ਦੀਵਾਲੀ ਨੂੰ ਕਾਲੀ ਦੀਵਾਲੀ ਦੇ ਰੂਪ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪਿੰਡ ਮੂਸਾ ਤੋਂ ਇਲਾਵਾ ਸਿੱਧੂ ਮੂਸੇਵਾਲੇ ਦੇ ਲਾਸਟ ਰਾਈਡ ਪਿੰਡ ਜਵਾਹਰਕੇ, ਬੁਰਜ ਢਿਲਵਾਂ, ਜੋਗਾ, ਰਮਦਿੱਤੇ ਵਾਲਾ, ਖੋਖਰ, ਸੱਦਾ ਸਿੰਘ ਵਾਲਾ, ਗੇਹਲੇ, ਗਾਗੋਵਾਲ ਆਦਿ ਪਿੰਡਾਂ ਵੱਲੋਂ ਇਸ ਦੀਵਾਲੀ ਨੂੰ ਕਾਲੀ ਦੀਵਾਲੀ ਦੇ ਰੂਪ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਕਿਉਂਕਿ ਸਿੱਧੂ ਮੂਸੇਵਾਲਾ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ ਪਿੰਡ ਜਵਾਹਰਕੇ ਦੇ ਸਾਬਕਾ ਸਰਪੰਚ ਅਤੇ ਪੰਚਾਇਤ ਮੈਂਬਰ ਵੱਲੋਂ ਵੀ ਸਰਕਾਰ ਉੱਪਰ ਰੋਹਿਤ ਜ਼ਾਹਿਰ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਦੇ ਕਾਰਨ ਜਵਾਹਰਕੇ ਪਿੰਡ ਵਿੱਚ ਕਾਲੀ ਦੀਵਾਲੀ ਮਨਾਈ ਜਾਵੇਗੀ ਕਿਉਂਕਿ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ ਦੇ ਵਿੱਚ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਪਰ ਸਰਕਾਰ ਅਜੇ ਤਕ ਸਿੱਧੂ ਨੂੰ ਇਨਸਾਫ਼ ਨਹੀਂ ਦਿਵਾ ਸਕੀ।
ਮੂਸਾ ਪਿੰਡ ਦੇ ਵਾਸੀਆਂ ਵੱਲੋਂ ਵੀ ਇਸ ਵਾਰ ਦੀਵਾਲੀ ਨੂੰ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ ਹੈ ਉੱਥੇ ਹੀ ਉਨ੍ਹਾਂ ਆਸ ਪਾਸ ਦੇ ਪਿੰਡਾਂ ਵੱਲੋਂ ਜੋ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇਸ਼ਾਂ ਵਿਦੇਸ਼ਾਂ ਅਤੇ ਪੰਜਾਬ ਦੇ ਕੋਨੇਕੋਨੇ ਵਿਚ ਵਸਦੇ ਸਿੱਧੂ ਮੂਸੇਵਾਲ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਵਾਰ ਦੀਵਾਲੀ ਨੂੰ ਕਾਲੀ ਦੀਵਾਲੀ ਦੇ ਵਜੋਂ ਮਨਾਉਣ।