‘ਦ ਖ਼ਾਲਸ ਬਿਊਰੋ : ਪੰਜਾਬ ‘ਚ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਹੋਣ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਆਉਣ ਵਾਲੇ ਹਰੇਕ ਸਾਲ ਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਰਿਹਾ ਕਰੇਗੀ।
