Punjab

ਘਰੇਲੂ ਝਗੜੇ ਨੇ ਲਈ ਵਿਆਹੁਤਾ ਦੀ ਜਾਨ, ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ

ਬਿਉਰੋ ਰਿਪੋਰਟ – ਬਰਨਾਲਾ (Barnala) ਦੇ ਕਸਬਾ ਹੰਢਿਆਇਆ ਵਿੱਚ ਇੱਕ ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਘਰੇਲੂ ਝਗੜਿਆਂ ਤੋਂ ਪ੍ਰੇਸ਼ਾਨ ਹੋ ਕੇ ਇਸ ਲੜਕੀ ਨੇ ਇਹ ਕਦਮ ਚੁੱਕਿਆ ਹੈ।

ਪੁਲਿਸ ਚੌਕੀ ਹੰਢਿਆਇਆ ਦੇ ਇੰਚਾਰਜ ਤਰਸੇਮ ਸਿੰਘ ਮੁਤਾਬਕ ਸੁਰਜੀਤ ਕੌਰ ਉਰਫ਼ ਸੀਤਾ, ਉਮਰ 28 ਸਾਲ ਪਤਨੀ ਚਮਕੌਰ ਸਿੰਘ ਵਾਸੀ ਹੰਢਿਆਇਆ ਨੇ ਬੀਤੀ ਸ਼ਾਮ ਘਰੇਲੂ ਘਰੇਲੂ ਝਗੜੇ ਦੇ ਚੱਲਦਿਆਂ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਸੁਰਜੀਤ ਕੌਰ ਦੇ ਪਿਤਾ ਗੋਰਖਾ ਸਿੰਘ ਵਾਸੀ ਦਿਆਲਪੁਰਾ ਭਾਈਕਾ ਦੇ ਬਿਆਨਾਂ ’ਤੇ ਸੁਰਜੀਤ ਕੌਰ ਦੇ ਪਤੀ ਚਮਕੌਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦਾ ਜਵਾਈ ਚਮਕੌਰ ਸਿੰਘ ਅਕਸਰ ਉਨ੍ਹਾਂ ਦੀ ਧੀ ਨਾਲ ਲੜਾਈ ਝਗੜਾ ਰਹਿੰਦਾ ਸੀ ਤੇ ਝਗੜੇ ਦੌਰਾਨ ਉਸ ਦੀ ਕੁੱਟਮਾਰ ਵੀ ਕਰਦਾ ਸੀ।

ਇਹ ਵੀ ਪੜ੍ਹੋ – ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਦਾ ਐਲਾਨ