ਬੁੱਧਵਾਰ ਸਵੇਰੇ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ-ਯੋਲ ਨੇ ਘੋਸ਼ਣਾ ਕੀਤੀ ਕਿ ਉਸਨੇ ਦੇਸ਼ ਵਿੱਚ ਮਾਰਸ਼ਲ ਲਾਅ ਲਗਾਉਣ ਦੇ ਆਦੇਸ਼ ਨੂੰ ਵਾਪਸ ਲੈ ਲਿਆ ਹੈ। ਦੇਸ਼ ਦੀ ਨੈਸ਼ਨਲ ਅਸੈਂਬਲੀ ਵਿੱਚ ਮੌਜੂਦ 190 ਸੰਸਦ ਮੈਂਬਰਾਂ ਨੇ ਸਰਬਸੰਮਤੀ ਨਾਲ ਇਸ ਫੈਸਲੇ ਦਾ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਮਾਰਸ਼ਲ ਲਾਅ ਹਟਾ ਦਿੱਤਾ ਗਿਆ।
ਦੱਖਣੀ ਕੋਰੀਆ ਦੇ ਰਾਸ਼ਟਰਪਤੀ ਨੇ ਕਿਹਾ, “ਨੈਸ਼ਨਲ ਅਸੈਂਬਲੀ ਦੀ ਮੰਗ ‘ਤੇ ਮਾਰਸ਼ਲ ਲਾਅ ਹਟਾ ਦਿੱਤਾ ਗਿਆ ਹੈ ਅਤੇ ਫੌਜ ਨੂੰ ਹਟਾ ਲਿਆ ਗਿਆ ਹੈ। ਮੈਂ ਨੈਸ਼ਨਲ ਅਸੈਂਬਲੀ ਦੀ ਮੰਗ ਨੂੰ ਸਵੀਕਾਰ ਕਰਦਾ ਹਾਂ।” ਮਾਰਸ਼ਲ ਲਾਅ ਆਰਡਰ ਹਟਾਏ ਜਾਣ ਦੇ ਕੁਝ ਘੰਟਿਆਂ ਬਾਅਦ ਹੀ ਦੱਖਣੀ ਕੋਰੀਆ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।
ਪ੍ਰਦਰਸ਼ਨਕਾਰੀ ਰਾਸ਼ਟਰਪਤੀ ਯੂਨ ਸੁਕ-ਯੋਲ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਮੰਗਲਵਾਰ ਸ਼ਾਮ ਨੂੰ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ-ਯੋਲ ਨੇ ਦੇਸ਼ ਵਿੱਚ ਮਾਰਸ਼ਲ ਲਾਅ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਇਹ ਕਦਮ ਦੇਸ਼ ਵਿਰੋਧੀ ਅਨਸਰਾਂ ਨੂੰ ਖ਼ਤਮ ਕਰਨ ਲਈ ਚੁੱਕਿਆ ਗਿਆ ਹੈ।