The Khalas Tv Blog India ਫਤਿਹਗੜ੍ਹ ਸਾਹਿਬ ਵਿਖੇ ਹੋਈ ਖਾਸ ਅਰਦਾਸ
India Punjab

ਫਤਿਹਗੜ੍ਹ ਸਾਹਿਬ ਵਿਖੇ ਹੋਈ ਖਾਸ ਅਰਦਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ਹੀਦਾਂ ਦੀ ਧਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਸ਼ਰਧਾ ਦੇ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸੰਪੂਰਨਤਾ ਹੋਈ। ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ। ਸੰਗਤ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ।

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਸਮਾਗਮ ਕਰਵਾਏ ਗਏ ਸਨ ਜਿਸਦੀ ਅੱਜ ਸੰਪੂਰਨਤਾ ਹੋਈ ਹੈ। ਸੰਗਤਾਂ ਦੇ ਲਈ ਲੰਗਰ ਦੇ ਖ਼ਾਸ ਪ੍ਰਬੰਧ ਕੀਤੇ ਗਏ ਸਨ। ਅੱਜ ਦੇ ਦਿਨ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਗਿਆ ਸੀ। ਦੂਰੋਂ-ਦੂਰੋਂ ਸੰਗਤਾਂ ਅੱਜ ਇਸ ਪਾਵਨ ਧਰਤੀ ਉੱਤੇ ਨਤਮਸਤਕ ਹੋਣ ਲਈ ਆਈ ਸੀ।

Exit mobile version