The Khalas Tv Blog Punjab ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ
Punjab

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ

ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ ਅਤੇ ਕਥਾਵਾਚਕਾਂ ਵਲੋਂ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।

ਭਾਈ ਤਾਰੂ ਸਿੰਘ ਜੀ ਸਿੱਖ ਕੌਮ ਦੇ ਮਹਾਨ ਸ਼ਹੀਦ ਹਨ। ਉਨ੍ਹਾਂ ਨੇ ਸਿੱਖੀ ਖਾਤਰ ਆਪਣਾ ਖੋਪੜ ਤੱਕ ਲਵਾ ਲਿਆ ਸੀ ਪਰ ਸਿੱਖੀ ਨਹੀਂ ਛੱਡੀ। ਉਨ੍ਹਾਂ ਨੂੰ ਮੁਗਲ ਕਾਲ ਦੇ ਦੌਰਾਨ ਲਾਹੌਰ ਦੇ ਸੂਬੇਦਾਰ ਜਕਰੀਆ ਖਾਨ ਨੇ ਤਸੀਹੇ ਦੇ ਕੇ ਸ਼ਹੀਦ ਕਰਵਾ ਦਿੱਤਾ ਸੀ।

 

ਇਹ ਵੀ ਪੜ੍ਹੋ –   ਵੱਡੇ ਸ਼ਰਾਬ ਕਾਰੋਬਾਰੀ ਦੇ ਘਰ ਪਹੁੰਚਿਆ ਈ.ਡੀ, ਜਾਂਚ ਜਾਰੀ

 

Exit mobile version