The Khalas Tv Blog India ਦਿੱਲੀ ‘ਚ ਮਾਸਕ ਪਹਿਨਣਾ ਲਾਜ਼ਮੀ
India

ਦਿੱਲੀ ‘ਚ ਮਾਸਕ ਪਹਿਨਣਾ ਲਾਜ਼ਮੀ

‘ਦ ਖ਼ਾਲਸ ਬਿਊਰੋ :- ਕਰੋਨਾ ਮਹਾਂਮਾਰੀ ਦੇ ਕੇਸਾਂ ਵਿੱਚ ਲਗਾਤਾਰ ਵਾਧੇ ਤੋਂ ਬਾਅਦ ਦਿੱਲੀ ਸਰਕਾਰ ਨੇ ਨਵੇਂ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਦਿੱਲੀ ਸਰਕਾਰ ਨੇ ਜਨਤਕ ਥਾਵਾਂ ਉੱਤੇ ਮਾਸਕ ਲਗਾਉਣਾ ਲਾਜ਼ਮੀ ਕਰ ਦਿੱਤਾ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਜੁਰਮਾਨ ਕੀਤਾ ਜਾਵੇਗਾ। ਇਹ ਹੁਕਮ ਨਿੱਜੀ ਚਾਰ ਪਹੀਆ ਵਾਹਨਾਂ ਵਿੱਚ ਇਕੱਠੇ ਸਫ਼ਰ ਕਰਨ ਵਾਲੇ ਲੋਕਾਂ ਉੱਤੇ ਲਾਗੂ ਨਹੀਂ ਹੋਣਗੇ।

ਦਿੱਲੀ ਸਰਕਾਰ ਨੇ ਲੋਕਾਂ ਨੂੰ ਮਾਸਕ ਪਾ ਕੇ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ ਪਰ ਸਖ਼ਤੀ ਨਾ ਹੋਣ ਕਾਰਨ ਲੋਕਾਂ ਵਿੱਚ ਇਸ ਦਾ ਡਰ ਬਣਿਆ ਨਜ਼ਰ ਨਹੀਂ ਆ ਰਿਹਾ ਹੈ। ਸਥਿਤੀ ਇਹ ਹੈ ਕਿ ਮੈਟਰੋ ‘ਚ ਸਫਰ ਕਰਦੇ ਸਮੇਂ ਵੀ ਜ਼ਿਆਦਾਤਰ ਯਾਤਰੀ ਬਿਨਾਂ ਮਾਸਕ ਦੇ ਹੀ ਨਜ਼ਰ ਆਏ।

ਬੁੱਧਵਾਰ ਨੂੰ ਦਿੱਲੀ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 2,146 ਸੀ। ਇਸ ਦੇ ਨਾਲ ਹੀ ਅੱਠ ਮਰੀਜ਼ਾਂ ਦੀ ਮੌਤ ਵੀ ਹੋ ਗਈ ਸੀ। ਮੰਗਲਵਾਰ ਨੂੰ 7 ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ਦੀ ਗਿਣਤੀ ਵੀ ਬੇਰੋਕ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ, ਬੁੱਧਵਾਰ ਨੂੰ ਦਿੱਲੀ ਵਿੱਚ 12,036 ਲੋਕਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ 2,439 ਮਰੀਜ਼ ਠੀਕ ਹੋ ਕੇ ਘਰ ਚਲੇ ਗਏ ਹਨ। ਦਿੱਲੀ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ ਵੱਧ ਕੇ 8,205 ਹੋ ਗਈ ਹੈ ਅਤੇ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਵੀ 259 ਹੋ ਗਈ ਹੈ।

Exit mobile version