India

ਫਿਲਮੀ ਅੰਦਾਜ਼ ‘ਚ ਨਕਾਬਪੋਸ਼ਾਂ ਨੇ ਬੈਂਕ ‘ਚ ਕੀਤੀ ਕਰੋੜਾਂ ਦੀ ਚੋਰੀ…

Masked people stole crores from the bank in a movie style...

ਛੱਤੀਸਗੜ੍ਹ ਦੇ ਰਾਏਗੜ੍ਹ ‘ਚ ਨਕਾਬਪੋਸ਼ ਬਦਮਾਸ਼ਾਂ ਨੇ ਫਿਲਮੀ ਅੰਦਾਜ਼ ‘ਚ ਬੈਂਕ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।ਰਾਏਗੜ੍ਹ ‘ਚ ਅਜਿਹੀ ਹੀ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਲੁਟੇਰਿਆਂ ਨੇ ਪਹਿਲਾਂ ਬੈਂਕ ਮੈਨੇਜਰ ਦੇ ਚਾਕੂ ਮਾਰਿਆ ਫਿਰ ਉਹ ਕਰੀਬ 7 ਕਰੋੜ ਰੁਪਏ ਲੈ ਕੇ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਸਿਟੀ ਪੁਲਿਸ ਅਲਰਟ ਮੋਡ ‘ਤੇ ਆ ਗਈ ਹੈ। ਨਾਕਾਬੰਦੀ ਕਰਕੇ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਦਰਅਸਲ, ਧੀਮਰਾਪੁਰ ਰੋਡ ‘ਤੇ ਸਥਿਤ ਐਕਸਿਸ ਬੈਂਕ ‘ਚ ਗਾਹਕ ਬਣ ਕੇ ਲੁਟੇਰਿਆਂ ਨੇ 7 ਕਰੋੜ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਮੀ ਅੰਦਾਜ਼ ‘ਚ ਵਾਪਰੀ ਇਹ ਘਟਨਾ ਮੰਗਲਵਾਰ ਸਵੇਰੇ 8:45 ਵਜੇ ਉਸ ਸਮੇਂ ਵਾਪਰੀ, ਜਦੋਂ ਬੈਂਕ ਖੁੱਲ੍ਹਣ ਤੋਂ ਬਾਅਦ ਬੈਂਕ ਮੈਨੇਜਰ ਅਤੇ ਕਰਮਚਾਰੀ ਆਪਣੇ ਕੰਮ ਦੀ ਤਿਆਰੀ ਕਰ ਰਹੇ ਸਨ। ਅਚਾਨਕ 5 ਤੋਂ 6 ਲੁਟੇਰੇ ਬੈਂਕ ਅੰਦਰ ਦਾਖਲ ਹੋਏ ਅਤੇ ਬੈਂਕ ਮੈਨੇਜਰ ਅਤੇ ਮੁਲਾਜ਼ਮ ਨੂੰ ਬੰਧਕ ਬਣਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ।

5 ਤੋਂ 6 ਲੁਟੇਰੇ ਅਚਾਨਕ ਬੈਂਕ ‘ਚ ਦਾਖਲ ਹੋਏ ਅਤੇ ਸਭ ਤੋਂ ਪਹਿਲਾਂ ਬੈਂਕ ਦੇ ਸਾਰੇ ਕਰਮਚਾਰੀਆਂ ਨੂੰ ਇਕ ਪਾਸੇ ਲੈ ਗਏ। ਫਿਰ ਮੈਨੇਜਰ ਤੋਂ ਲਾਕਰ ਦੀ ਚਾਬੀ ਦੀ ਮੰਗ ਕੀਤੀ ਗਈ। ਇਸ ਤੋਂ ਬਾਅਦ ਮੈਨੇਜਰ ਨੇ ਚਾਬੀਆਂ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ‘ਤੇ ਲੁਟੇਰਿਆਂ ਨੇ ਬੈਂਕ ਮੈਨੇਜਰ ਦੇ ਪੱਟ ‘ਤੇ ਚਾਕੂ ਮਾਰ ਦਿੱਤਾ। ਹਮਲੇ ‘ਚ ਮੈਨੇਜਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਇਸ ਸਮੁੱਚੀ ਲੁੱਟ ਦੇ ਸਮੇਂ ਮੁਲਾਜ਼ਮਾਂ ਦੇ ਨਾਲ-ਨਾਲ ਬੈਂਕ ਦੇ ਅੰਦਰ ਆਮ ਲੋਕ ਵੀ ਮੌਜੂਦ ਸਨ, ਜਿਨ੍ਹਾਂ ਨੂੰ ਲੁਟੇਰਿਆਂ ਨੇ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਸੀ।

ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ 7 ਕਰੋੜ ਦੀ ਲੁੱਟ ਦੀ ਵਾਰਦਾਤ ਸਾਹਮਣੇ ਆ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਦੇ ਤੁਰੰਤ ਬਾਅਦ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰ ਦਿੱਤੀ ਹੈ। ਬੈਂਕ ਦੇ ਨੇੜੇ ਡੌਗ ਸਕੁਐਡ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਕੁਝ ਸਾਲ ਪਹਿਲਾਂ ਵੀ ਰਾਏਗੜ੍ਹ ਦੇ ਆਈਸੀਆਈਸੀਆਈ ਬੈਂਕ ਵਿੱਚ ਡਾਕੂਆਂ ਨੇ ਅਜਿਹੀ ਹੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਮਾਮਲੇ ਵਿੱਚ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਸ ਲੁੱਟ ਦੀ ਜਾਂਚ ਕਿਵੇਂ ਕਰਦੀ ਹੈ।