India

ਹਰਿਆਣਾ ਦੇ ਚਾਰ ਜਿਲ੍ਹਿਆਂ ਵਿੱਚ ਮਾਸਕ ਲਾਉਣਾ ਲਾਜ਼ਮੀ

ਦ ਖ਼ਾਲਸ ਬਿਊਰੋ : ਦੇਸ਼ ਦੇ ਕਈ ਸੂਬਿਆਂ ਵਿੱਚ ਕਰੋਨਾ ਦੇ ਕੇਸ ਲਗਾਤਾਰ ਵੱਦ ਰਹੇ ਹਨ। ਕਰੋਨਾ ਦੇ ਵੱਧਦੇ ਪ੍ਰਭਾਵ ਨੂੰ ਦੇਖਦਿਆਂ ਹੋਏ ਹਰਿਆਣਾ  ਦੇ ਸਿਹਤ ਮੰਤਰੀ ਅਨਿਲ ਵਿਜੇ ਨੇ ਚਾਰ ਜ਼ਿਲ੍ਹਿਆਂ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਤੇ ਝੱਜਰ ਵਿਚ ਜਨਤਕ ਥਾਵਾਂ ਅਤੇ ਕੰਮ ਵਾਲੀਆਂ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਹੈ। ਹਰਿਆਣਾ ਵਿੱਚ ਕੋਵਿਡ-19 ਦੇ ਸਭ ਤੋਂ ਵੱਧ ਮਾਮਲੇ ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਪਾਏ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਸੋਮਵਾਰ ਨੂੰ ਹਰਿਆਣਾ ਸਿਹਤ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਕੀਤੀ ਸੀ। ਮੀਟਿੰਗ ਤੋਂ ਬਾਅਦ ਆਦੇਸ਼ ਜਾਰੀ ਕੀਤੇ ਗਏ ਸਨ ਕਿ ਗੁਰੂਗ੍ਰਾਮ, ਫਰੀਦਾਬਾਦ, ਝੱਜਰ ਅਤੇ ਸੋਨੀਪਤ ਵਿੱਚ ਜਨਤਕ ਥਾਵਾਂ ਅਤੇ ਕੰਮ ਵਾਲੀਆਂ ਥਾਵਾਂ ‘ਤੇ ਸਾਰਿਆਂ ਨੂੰ ਮਾਸਕ ਪਾਉਣਾ ਹੋਵੇਗਾ। ਮਾਸਕ ਨਾ ਪਹਿਨਣ ਵਾਲਿਆਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।