‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਅੰਬਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਮਾਨ ਨੇ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦੇ ਖਿਲਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੋਸਟਰ ਵੀ ਲਗਾਏ, ਜਿਨ੍ਹਾਂ ‘ਤੇ ਲਿਖਿਆ ਹੋਇਆ ਸੀ ਕਿ ਪਿੰਡ ਵਿੱਚ ਗੁਰਨਾਮ ਸਿੰਘ ਚੜੂਨੀ ਨੂੰ ਚੰਦਾ ਨਹੀਂ ਦਿੱਤਾ ਜਾਵੇਗਾ। ਜੇਕਰ ਉਹ ਚੰਦਾ ਲੈਣ ਲਈ ਆਉਣਗੇ ਤਾਂ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਭੇਜਿਆ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਚੜੂਨੀ ਲੋਕਾਂ ਤੋਂ ਪੈਸੇ ਲੈ ਕੇ ਰਾਜਨੀਤੀ ਕਰਦਾ ਹੈ। ਜੇ ਹੁਣ ਉਨ੍ਹਾਂ ਨੂੰ ਰਾਜਨੀਤੀ ਕਰਨੀ ਹੈ ਤਾਂ ਉਹ ਕਿਸਾਨ ਲੀਡਰ ਕਿਸ ਚੀਜ਼ ਦੇ ਹਨ।

Related Post
International, Khaas Lekh, Khalas Tv Special, Video
ਅਮਰੀਕਾ ਨੇ ਹੁਣ ਕਿਹੜੇ ਪੱਕੇ ਦੋਸਤ ਦੀ ਪਿੱਠ ‘ਚ
September 19, 2026
