The Khalas Tv Blog Punjab ਕੈਨੇਡੀਅਨ ਕੌਂਸਲੇਟ ਚੰਡੀਗੜ੍ਹ ਅੱਗੇ ਜਬਰਦਸਤ ਰੋਸ ਮੁਜ਼ਾਹਰਾ
Punjab

ਕੈਨੇਡੀਅਨ ਕੌਂਸਲੇਟ ਚੰਡੀਗੜ੍ਹ ਅੱਗੇ ਜਬਰਦਸਤ ਰੋਸ ਮੁਜ਼ਾਹਰਾ

ਕੈਨੇਡਾ ਦੇ ਮੌਂਟਰੀਅਲ ਸ਼ਹਿਰ ਵਿੱਚ ਤਿੰਨ ਪ੍ਰਾਈਵੇਟ ਕਾਲਜਾਂ ਦੇ ਅਚਾਨਕ ਬੰਦ ਹੋਣ ਕਾਰਨ ਪੰਜਾਬ, ਹਰਿਆਣਾ ਸਣੇ ਹੋਰਨਾਂ ਸੂਬਿਆਂ ਦੇ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਉੱਥੇ ਹੀ ਵਿਦਿਆਰਥੀਆਂ ਦੀ ਲੱਖਾਂ ਡਾਲਰ ਫ਼ੀਸ ਵੀ ਫਸ ਗਈ ਹੈ। ਕੈਨੇਡੀਅਨ ਕਾਲਜਾਂ ਤੋਂ ਫੀਸ ਦੀ ਮੰਗ ਕਰਦਿਆਂ ਇੰਡੀਅਨ ਮੌਂਟਰੀਅਲ ਸਟੂਡੈਂਟਸ ਆਰਗੇਨਾਈਜੇਸ਼ਨ ਨੇ ਹੋਰਨਾਂ ਵਿਦਿਆਰਥੀ ਜਥੇਬੰਦੀਆਂ ਦੇ ਸਹਿਯੋਗ ਨਾਲ ਚੰਡੀਗੜ੍ਹ ਸਥਿਤ ਕੈਨੇਡੀਅਨ ਅੰਬੈਸੀ ਅੱਗੇ ਰੋਸ ਪ੍ਰਦਰਸ਼ਨ ਕੀਤਾ। ਕੈਨੇਡੀਅਨ ਅੰਬੈਸੀ ਦੇ ਅਧਿਕਾਰੀਆਂ ਨੇ ਹਫਤੇ ਵਿੱਚ ਮਸਲੇ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ ।

ਅੱਜ ਦੇ ਧਰਨੇ ਵਿੱਚ ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਅੰਬੇਦਕਰ ਸਟੂਡੈਂਟਸ ਐਸੋਸੀਏਸ਼ਨ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਇਨਕਲਾਬੀ ਕੇਂਦਰ ਪੰਜਾਬ, ਸੱਥ, ਐਫ ਐਸ ਐਫ ਸ਼ਾਮਿਲ ਸਨ।

Exit mobile version