‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ 18 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਭਗਤਾ ਵਾਲੀ ‘ਚ ਖੇਤੀ ਕਾਨੂੰਨਾਂ ਦੇ ਖਿਲਾਫ ਲੋਕਾਂ ਦਾ ਵੱਡਾ ਇਕੱਠ ਕਰਨ ਦਾ ਐਲਾਨ ਕੀਤਾ ਹੈ। ਪੰਧੇਰ ਨੇ ਕਿਹਾ ਕਿ ਕੱਲ੍ਹ ਕੱਥੂਨੰਗਲ ਦੇ ਅਲਕੜ੍ਹੇ ਪਿੰਡ ਵਿੱਚ ਬੀਬੀਆਂ ਨੂੰ ਲਾਮਬੰਦ ਕਰਨ ਲਈ ਬੀਬੀਆਂ ਦੀ ਵਰਕਸ਼ਾਪ ਰੱਖੀ ਗਈ ਹੈ। 13 ਅਪ੍ਰੈਲ ਨੂੰ ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਦਾਣਾ ਮੰਡੀ ‘ਚ ਵਿਸਾਖੀ ਅਤੇ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿੱਚ ਪ੍ਰੋਗਰਾਮ ਕਰਵਾਏ ਜਾਣਗੇ। ਪੰਧੇਰ ਨੇ 5 ਮਈ ਨੂੰ ਅੰਮ੍ਰਿਤਸਰ ਤੋਂ ਹਜ਼ਾਰਾਂ ਕਿਸਾਨਾਂ ਦਾ ਅਗਲਾ ਜਥਾ ਟਰੈਕਟਰ-ਟਰਾਲੀਆਂ ਸਮੇਤ ਦਿੱਲੀ ਨੂੰ ਕੂਚ ਕਰਨ ਦਾ ਐਲਾਨ ਕੀਤਾ ਹੈ।