The Khalas Tv Blog Khetibadi ਮਾਨਸਾ: ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਟਰੈਕਟਰ ਮਾਰਚ! ਮੂਸੇਵਾਲਾ ਦੇ ਪਿਤਾ ਵੀ ਹੋਏ ਸ਼ਾਮਲ
Khetibadi Punjab

ਮਾਨਸਾ: ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਟਰੈਕਟਰ ਮਾਰਚ! ਮੂਸੇਵਾਲਾ ਦੇ ਪਿਤਾ ਵੀ ਹੋਏ ਸ਼ਾਮਲ

ਬਿਊਰੋ ਰਿਪੋਰਟ: ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹਾ ਮਾਨਸਾ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਇਕੱਠੇ ਹੋ ਕੇ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਉਹ ਸਰਕਾਰ ਨੂੰ ਆਪਣੀ ਜ਼ਮੀਨ ਕਿਸੇ ਵੀ ਕੀਮਤ ਤੇ ਨਹੀਂ ਦੇਣਗੇ ਜੇਕਰ ਸਰਕਾਰ ਜ਼ਬਰਦਸਤੀ ਜਮੀਨ ਅਕੁਾਇਰ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਟਰੈਕਟਰ ਮਾਰਚ ਦੇ ਵਿੱਚ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਤੇ ਉਹਨਾਂ ਨੇ ਵੀ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਤੇ ਸਰਕਾਰ ਨੂੰ ਤੁਰੰਤ ਆਪਣੇ ਨੋਟੀਫਿਕੇਸ਼ਨ ਵਾਪਸ ਲੈਣ ਦੇ ਲਈ ਕਿਹਾ।

ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਵਿੱਚ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਦੇ ਤਹਿਤ 212 ਏਕੜ ਜਮੀਨ ਅਕੁਾਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਤੋਂ ਬਾਅਦ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਪਿੰਡ ਠੂਠਿਆਂਵਾਲੀ ਦੇ ਵਿੱਚ ਕਿਸਾਨਾਂ ਵੱਲੋਂ ਸੈਂਕੜੇ ਟਰੈਕਟਰ ਇਕੱਠੇ ਕਰਕੇ ਮਾਰਚ ਕੀਤਾ ਗਿਆ।

ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਨਾ ਤਾਂ ਕਿਸੇ ਕਿਸਾਨ ਦੇ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਨਾ ਹੀ ਕਿਸਾਨਾਂ ਦੀ ਉਹਨਾਂ ਵੱਲੋਂ ਸਹਿਮਤੀ ਲਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਜ਼ਮੀਨ ਸਰਕਾਰ ਨੂੰ ਨਹੀਂ ਦੇਣਾ ਚਾਹੁੰਦੇ। ਪੰਜਾਬ ਭਰ ਦੇ ਵਿੱਚ ਸਰਕਾਰ ਵੱਲੋਂ 65 ਏਕੜ ਦੇ ਕਰੀਬ ਜ਼ਮੀਨ ਅਕੁਾਇਰ ਕਰਨ ਦਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਹੈ ਜਿਸ ਕਾਰਨ ਹਰ ਜ਼ਿਲ੍ਹੇ ਦੇ ਵਿੱਚ ਸਰਕਾਰ ਦੀ ਇਸ ਪਾਲਸੀ ਦਾ ਵਿਰੋਧ ਹੋ ਰਿਹਾ।

ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਵੱਲੋਂ ਜ਼ਬਰਦਸਤੀ ਕਿਸਾਨਾਂ ਦੀ ਜ਼ਮੀਨ ਅਕਵਾਇਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸਰਕਾਰ ਦੇ ਇਸ ਫੈਸਲੇ ਦਾ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ ਤੇ ਕਿਸਾਨ ਆਪਣੀ ਜ਼ਮੀਨ ਦਾ ਇੱਕ ਟੋਟਾ ਵੀ ਨਹੀਂ ਦੇਣਗੇ।

Exit mobile version