Punjab

ਸਿੱਧੂ ਨੂੰ ਬੁਰਾ ਕਹਿਣ ਵਾਲਿਆਂ ਨੂੰ ਮਾਤਾ ਚਰਨ ਕੌਰ ਦੀ ਦੋ ਟੁੱਕ , ਕਿਹਾ ਮਾੜੇ ਬੰਦਿਆਂ ਦੇ ਕਦੇ ਬੁੱਤ ਨਹੀਂ ਲੱਗਦੇ

Mata Charan Kaur reprimands those who say bad things to Sidhu

ਮਾਨਸਾ : ਪ੍ਰਸਿਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨਾਲ ਹੋਈ ਅਣਹੋਣੀ ਨੂੰ ਕੱਲ ਤੋਂ ਬਾਅਦ ਇੱਕ ਸਾਲ ਪੂਰਾ ਹੋ ਜਾਵੇਗਾ। ਇਸ ਮੌਕੇ ਹਰ ਐਤਵਾਰ ਦੀ ਤਰਾਂ ਅੱਜ ਵੀ ਪਿੰਡ ਮੂਸੇ ਆਪਣੇ ਘਰ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਕਿਹਾ ਕਿ ਕੱਲ੍ਹ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ ਸਿੱਧੂ ਨੂੰ ਇਸ ਦੁਨੀਆ ਤੋਂ ਗਏ ਨੂੰ। ਉਨ੍ਹਾਂ ਨੇ ਕਿਹਾ ਕਿ ਸਿੱਧੂ ਦੇ ਚਾਹੁਣ ਵਾਲਿਆਂ ਲਈ ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਐਸਾਨਮੰਦ ਹਨ ਉਨਾਂ ਲੋਕਾਂ ਦੇ ਜੋ ਪਿਛਲੇ ਇੱਕ ਸਾਲ ਵਿੱਚ ਉਨਾਂ ਦੇ ਪਰਿਵਾਰ ਨਾਲ ਖੜ੍ਹੇ ਹਨ। ਸਿੱਧੂ ਨੂੰ ਬਦਨਾਮ ਕਰਨ ਵਾਲਿਆਂ ਨੂੰ ਤਾੜਨਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਿੱਧੂ ਨੂੰ ਗੈਂਗਸਟਰ ਕਹਿਣ ਵਾਲੇ ਇਹ ਸੁਣ ਲੈਣ ਕਿ ਕਦੇ ਵੀ ਗੈਂਗਸਟਰਾਂ ਦੇ ਬੁੱਤ ਸਥਾਪਤ ਨਹੀਂ ਹੁੰਦੇ ਅਤੇ ਨਾ ਹੀ ਉਨ੍ਹਾਂ ਦਾ ਸਾਲ ਵਿੱਚ ਸਾਰੀ ਦੁਨੀਆ ਵਿੱਚ ਅਫ਼ਸੋਸ ਮਨਾਇਆ ਜਾਂਦਾ ਹੈ।
ਉਨਾਂ ਨੇ ਕਿਹਾ ਪਿਛਲੇ ਇੱਕ ਸਾਲ ਤੋਂ ਇਹ ਸਰਕਾਰ ਤੋਂ ਆਪਣੇ ਪੁੱਤ ਲਈ ਇਨਸਾਫ ਦੀ ਮੰਗ ਕਰ ਰਹੇ ਹਨ ਪਰ ਹੁਣ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ। ਸਿੱਧੂ ਦੇ ਮਾਤਾ ਚਰਨ ਕੌਰ ਨੇ ਕਿਹਾ, ”ਮੇਰੇ ਬੇਟੇ ਦੇ ਕਤਲ ਨੂੰ ਇਕ ਸਾਲ ਬੀਤ ਗਿਆ ਹੈ। ਹਾਲਾਂਕਿ ਸਾਨੂੰ ਕੋਈ ਉਮੀਦ ਨਹੀਂ ਹੈ, ਅਸੀਂ ਨਿਆਂ ਦੀ ਉਡੀਕ ਕਰਦੇ ਹਾਂ।

ਉਨ੍ਹਾਂ ਨੇ ਸਰਕਾਰਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਸਿੱਧੂ ਨੂੰ ਮਾਰਨ ਲਈ ਵਰਤੇ ਗਏ ਹਥਿਆਰ ਪੰਜਾਬ ਵਿੱਚ ਆਏ ਕਿੱਥੋਂ ਅਤੇ ਕਿਵੇਂ ਆਏ ਸਨ ?

ਕੀ ਸਾਰਕਾਰ ਨੂੰ ਇਨ੍ਹਾਂ ਹਥਿਆਰਾਂ ਬਾਰੇ ਕੋਈ ਜਾਣਕਾਰੀ ਨਹੀਂ ਸੀ ?

ਚਰਨ ਕੌਰ ਨੇ ਕਿਹਾ ਕਿ ਉਸ ਨੂੰ ਆਪਣੇ ਬੇਟੇ ‘ਤੇ ਮਾਣ ਹੈ, ਜਿਸ ਨੇ ਆਪਣਾ ਨਾਂ ਕਮਾਇਆ ਹੈ ਅਤੇ ਦੁਨੀਆ ਭਰ ਦੇ ਲੋਕਾਂ ਦਾ ਪਿਆਰ ਵੀ ਪ੍ਰਾਪਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਦੀ ਯਾਦ ਵਿੱਚ ਅਤੇ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਕੱਲ੍ਹ ਨੂੰ ਸ਼ਾਮ 5 ਵਜੇ ਮਾਨਸਾ ਗੁਰਦੁਆਰਾ ਸਾਹਿਬ ਤੋਂ ਲੈ ਕੇ ਬੱਸ ਸਟੈਡ ਤੱਕ ਮੋਮਬੱਤੀ ਮਾਰਚ ਕੱਢਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਇੱਥੇ ਸੱਚ ਬੋਲਣ ਵਾਲਿਆਂ ਨੂੰ ਜੇਲ੍ਹਾਂ ਵਿੱਚ ਭੇਜ ਦਿੱਤਾ ਜਾਂਦਾ ਹੈ ਜਾਂ ਤਾਂ ਕਤਲ ਕਰਵਾ ਦਿੱਤਾ ਜਾਂਦਾ ਹੈ। ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਇੱਕ ਐਪ ਰਾਹੀਂ ਸਿੱਧੂ ਦੀ ਆਵਾਜ਼ ਕੱਢਣ ਵਾਲਿਆਂ ਤੋਂ ਲੋਕ ਸਤੱਰਕ ਰਹਿਣ। ਚਰਨ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿੱਧੂ ਨੂੰ ਚਾਹੁਣ ਵਾਲੇ ਆਪੋ ਆਪਣੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਸਿੱਧੂ ਦੀ ਯਾਦ ਵਿੱਚ ਮੋਮਬੱਤੀ ਮਾਰਚ ਜਰੂਰ ਕੱਢਣ।

ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਧੰਨਵਾਦ ਕਰਦੇ ਹਨ ਉਨਾਂ ਲੋਕਾਂ ਦਾ ਜਿਨ੍ਹਾਂ ਨੇ ਸਿੱਧੂ ਦੇ ਪਰਿਵਾਰ ਨੂੰ ਇਸ ਸਦਮੇ ਵਿੱਚੋਂ ਕੱਢਣ ਦਾ ਯਤਨ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਪਿਆਰ ਨਾਲ ਅਜਿਹਾ ਸਦਮੇ ਵਿੱਚੋਂ ਨਿਕਲਣਾ ਬਹੁਤ ਮੁਸ਼ਕਲ ਹੁੰਦਾ ਹੈ।

ਉਨ੍ਹਾਂ ਨੇ ਆਉਣ ਵਾਲੀ ਕੱਲ੍ਹ ਸ਼ਾਮ ਨੂੰ 5 ਵਜੇ ਦੀ ਕਰੀਬ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਨੇ ਸਰਕਾਰ ‘ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਸਿੱਧੂ ਦੇ ਚਲੇ ਜਾਣ ਤੋਂ ਕੁਝ ਸਮਾਂ ਬਾਅਦ ਸਰਕਾਰ ਤੋਂ ਇਨਸਾਫ਼ ਮਿਲਣ ਦੀ ਉਮੀਦ ਸੀ ਪਰ ਹੁਣ ਉਹ ਉਮੀਦ ਖਤਮ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਇੰਝ ਲੱਗਦਾ ਹੈ ਕਿ ਸਰਕਾਰ ਉਨ੍ਹਾਂ ਦੇ ਪਰਿਵਾਰ ਦੇ ਵਿਰੋਧ ਵਿੱਚ ਖੜ੍ਹ ਗਈ ਹੈ।

ਉਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ‘ਤੇ ਇਲਜ਼ਾਮ ਲਗਾਇਆ ਕਿ ਇਹ ਚਾਹੁੰਦੇ ਹਨ ਕਿ ਸਿੱਧੂ ਦਾ ਕੇਸ ਠੰਡਾ ਪੈ ਜਾਵੇ ਅਤੇ ਦੱਬ ਜਾਵੇ। ਉਨ੍ਹਾਂ ਨੇ ਇਹ ਸਪਸ਼ਟ ਕੀਤਾ ਕਿ ਸਿੱਧੂ ਨੂੰ ਬਦਨਾਮ ਕਰਨ ਵਾਲੇ ਇਹ ਭੁੱਲ ਜਾਣ ਕੇ ਸਿੱਧੂ ਨੂੰ ਇਨਸਾਫ ਦਿਵਾਉਣ ਦੀ ਗੱਲ ਖਤਮ ਹੋ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਉਨਾਂ ਦੀ ਹਰ ਗੱਲ ਨੂੰ ਅਣਦੇਖਿਆ ਕਰ ਰਹੀ ਹੈ।

ਸਿੱਧੂ ਦੇ ਪਰਿਵਾਰਕ ਮੈਂਬਰ ਨੇ ਕਿਹਾ ਕਿ ਲੋਕਾਂ ਨੂੰ ਅਪੀਲ ਕਰਦਿਆਂਵ ਕਿਹਾ ਕਿ ਕੱਲ੍ਹ ਨੂੰ ਮੋਮਬੱਤੀ ਮਾਰਚ ਵਿੱਚ ਸਿੱਧੂ ਨੂੰ ਚਾਹੁਣ ਵਾਲੇ ਜਰੂਰ ਪਹੁੰਚਣ ਤਾਂ ਜੋ ਸੁੱਤੀਆਂਏ ਪਈਆਂ ਸਰਕਾਰਾਂ ਨੂੰ ਜਗਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਕੱਲ ਨੂੰ ਸਿੱਧੂ ਦੀ ਸਮਾਧ ‘ਤੇ ਪਰਿਵਾਰ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਕਰਕੇ ਹੀ ਇਹ ਲੜਾਈ ਲੜੀ ਜਾ ਰਹੀ ਹੈ ਨਹੀਂ ਸਰਕਾਰਾਂ ਤਾਂ ਇਸ ਆਵਾਜ਼ ਨੂੰ ਰੋਕਣ ਵਿੱਚ ਲੱਗੀਆਂ ਹੋਈਆਂ ਹਨ।