‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-13 ਅਪ੍ਰੈਲ ਯਾਨੀ ਮੰਗਲਵਾਰ ਤੋਂ ਸ਼ੁਰੂ ਹੋਣ ਵਾਲੇ ਚੇਤ ਦੇ ਨਵਰਾਤਰਿਆਂ ਦੇ ਮੱਦੇਨਜ਼ਰ ਕੋਰੋਨਾ ਮਹਾਂਮਾਰੀ ਕਾਰਨ ਵੈਸ਼ਨੋ ਦੇਵੀ ਦੀ ਯਾਤਰਾ ਲਈ ਸ਼ਰਾਇਨ ਬੋਰਡ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਬੋਰਡ ਦੇ ਮੁੱਖ ਅਧਿਕਾਰੀ ਰਮੇਸ਼ ਕੁਮਾਰ ਨੇ ਦੱਸਿਆ ਕਿ 9 ਅਪ੍ਰੈਲ ਨੂੰ ਹੋਈ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਨਵਰਾਤਰਿਆਂ ਬਾਰੇ ਕਈ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸਹੂਲਤ ਲਈ ਕਈ ਪ੍ਰਬੰਧ ਕੀਤੇ ਗਏ ਹਨ।
ਕੋਰਨਾ ਤੋਂ ਸੁਰੱਖਿਆ ਲਈ ਸੈਨੀਟੇਸ਼ਨ, ਮੈਡੀਕੇਅਰ ਅਤੇ ਵਿਸ਼ੇਸ਼ ਵਰਤ ਨਾਲ ਸੰਬੰਧਿਤ ਭੋਜਨ ਤੇ ਬਿਜਲੀ ਦੇ 24 ਘੰਟੇ ਪ੍ਰਬੰਧ ਨੂੰ ਵੀ ਅੰਤਿਮ ਰੂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।