The Khalas Tv Blog Punjab ਮੱਤੇਵਾੜਾ ਜੰਗਲ ਬਚਾਉਣ ਲਈ ਪਹੁੰਚਿਆ ਪੂਰਾ ਪੰਜਾਬ
Punjab

ਮੱਤੇਵਾੜਾ ਜੰਗਲ ਬਚਾਉਣ ਲਈ ਪਹੁੰਚਿਆ ਪੂਰਾ ਪੰਜਾਬ

ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੂੰ ਕੱਟ ਕੇ ਟੈਕਸਟਾਈਲ ਪਾਰਕ ਬਣਾਉਣ ਦਾ ਵਿਰੋਧ ਵਿੱਚ ਵੱਡੇ ਪੱਧਰ ‘ਤੇ ਸੰਘਰਸ਼ ਛਿੜ ਪਿਆ ਹੈ। ਮੈਗਾ ਟੈਕਸਟਾਈਲ ਪਾਰਕ ਪ੍ਰਾਜੈਕਟ ਦੇ ਵਿਰੋਧ ‘ਚ ਵੱਖ-ਵੱਖ ਜੱਥੇਬੰਦੀਆਂ ਵੱਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰਨ ਵਾਲਿਆਂ ਦਾ ਤਰਕ ਹੈ ਕਿ ਮੈਗਾ ਟੈਕਸਟਾਈਲ ਪ੍ਰਾਜੈਕਟ ਨਾਲ ਹਜ਼ਾਰਾਂ ਏਕੜ ਜੰਗਲਾਂ ਤੇ ਸਤਲੁਜ ਦਰਿਆ ਦਾ ਵੱਡਾ ਇਲਾਕਾ ਪ੍ਰਭਾਵਿਤ ਹੋਵੇਗਾ। ਇਸ ਦੇ ਨਾਲ ਉਜਾੜਾ ਹੋਵੇਗਾ, ਜਿਸ ਨਾਲ ਸਿਰਫ ਮਨੁੱਖ ਹੀ ਨਹੀਂ ਬਲਕਿ ਪਸ਼ੂ, ਪੰਛੀ ਤੇ ਹੋਰ ਜੀਵ ਵੀ ਪ੍ਰਭਾਵਿਤ ਹੋਣਗੇ। ਉਹਨਾਂ ਦੀ ਮੰਗ ਹੈ ਕਿ ਇਹ ਪ੍ਰਾਜੈਕਟ ਰੱਦ ਕੀਤਾ ਜਾਵੇ।

 



ਮੱਤੇਵਾੜਾ ਜੰਗਲਾਂ ਨੂੰ ਬਚਾਉਣ ਦੀ ਕੋਸ਼ਿਸ਼ ਦੇ ਤਹਿਤ ਅੱਜ ਪੀ ਏ ਸੀ ਵਲੋਂ ਸੇਖੋਵਾਲ ਬੰਨ,ਮੱਤੇਵਾੜਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।ਜਿਸ ਵਿੱਚ , ਬੱਚੇ,ਨੌਜਵਾਨਾਂ ਤੇ ਬਜ਼ੁਰਗ ਵੱਡੇ ਪੱਧਰ ਤੇ ਸ਼ਿਰਕਤ ਕਰ ਰਹੇ ਹਨ….ਕਿਸਾਨ ਜਥੇਬੰਦੀਆਂ ਵੀ ਜੰਗਲ ਅਤੇ ਸਤਲੁਜ ਨੂੰ ਬਚਾਉਣ ਦੀ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਲਈ ਇਥੇ ਪਹੁੰਚੀਆਂ ਹਨ । ਅੱਜ ਸਵੇਰੇ 10 ਵਜੇ ਤੋਂ ਇੱਥੋ ਲੋਕ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸਦੇ ਨਾਲ ਹੀ ਖਾਲਸਾ ਏਡ ਦੀ ਟੀਮ ਵਲੋਂ ਇਸ ਮੌਕੇ ਤੇ ਪਾਣੀ ਤੇ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ….ਸਮਾਗਮ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ  ਰਾਜਸੀ ਲੀਡਰਾਂ ਦੇ ਵੀ ਇਥੇ ਪਹੁੰਚਣ ਦੀ ਸੰਭਾਵਨਾ ਹੈ।

ਇਸ ਰੋਸ ਧਰਨੇ ਦਾ ਸੱਦਾ ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ, ਸਤਲੁਜ, ਬੁੱਢਾ ਨਾਲ ਵੱਲੋਂ ਦਿੱਤਾ ਗਿਆ ਸੀ। ਐਕਸ਼ਨ ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ਤੇ  ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਇਸ ਇਕੱਠ ਵਿਚ ਪੁੱਜਣ ਦਾ ਸੱਦਾ ਦਿੱਤਾ ਹੈ। ਅਕਾਲੀ ਦਲ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ  ਹੋਵੇਗਾ। ਅਕਾਲੀ ਦਲ ਨੇ ਪਹਿਲਾਂ ਬਿਆਨ ਦਿੱਤਾ ਸੀ ਕਿ ਵਿਰੋਧੀ ਧਿਰ ਵਿਚ ਹੁੰਦਿਆਂ ਭਗਵੰਤ ਮਾਨ ਨੇ ਪ੍ਰਾਜੈਕਟ ਦਾ ਵਿਰੋਧ ਕੀਤਾ ਸੀ ਪਰ ਮੁੱਖ ਮੰਤਰੀ ਬਣ ਕੇ ਪ੍ਰਾਜੈਕਟ ਲਈ ਪ੍ਰਵਾਨਗੀ ਦੇ ਦਿੱਤੀ। 

ਇਸ ਰੋਸ ਧਰਨੇ ਵਿੱਟਚ ਵੱਖ ਵੱਖ ਸਕੂਲਾਂ ਤੋਂ ਆਏ ਬਚੇ ਵਲੰਟੀਅਰ ਹੱਥ ਵਿਚ ਬੈਨਰ ਫੜੀ ਲੋਕਾਂ ਨੂੰ ਜਾਗਰੂਕ ਕਰਦੇ ਨਜ਼ਰ ਆ ਰਹੇ ਹਨ।  ਮੱਤੇਵਾੜਾ ਜੰਗਲ ਨੂੰ ਕੱਟ ਕੇ ਟੈਕਸਟਾਈਲ ਪਾਰਕ ਬਣਾਉਣ ਦੇ ਵਿਰੋਧ ਵਿੱਚ ਕਿਸਾਨ ਆਗੂਆਂ ਦਾ  ਆਉਣਾ ਵੀ  ਲਗਾਤਾਰ ਜਾਰੀ ਹੈ। ਇਸੇ ਦੌਰਾਨ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵੀ ਰੋਸ ਧਰਨੇ ਵਿਚ ਪਹੁੰਚ ਚੁਕੇ ਹਨ।

Exit mobile version