The Khalas Tv Blog Punjab 30 ਮਈ ਨੂੰ ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Punjab

30 ਮਈ ਨੂੰ ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਦੇ ਵਿਦਿਆਰਥੀਆਂ ਤੇ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ ਆਈ ਹੈ। ਜਾਣਕਾਰੀ ਅਨੁਸਾਰ, ਸਰਕਾਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਕਾਰਨ 30 ਮਈ, ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।  ਇਸ ਦਿਨ ਪੰਜਾਬ ਸਰਕਾਰ ਵੱਲੋਂ ਜਾਰੀ ਗਜ਼ਟਿਡ ਛੁੱਟੀਆਂ ਦੇ ਕੈਲੰਡਰ ਅਨੁਸਾਰ ਜਨਤਕ ਛੁੱਟੀ ਰਹੇਗੀ।

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਲੈ ਕੇ 30 ਮਈ 2025 (ਸ਼ੁੱਕਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਇਸਨੂੰ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਕਰਮਚਾਰੀਆਂ ਲਈ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਸਕੂਲ, ਕਾਲਜ ਅਤੇ ਸਾਰੇ ਸਰਕਾਰੀ ਸੰਸਥਾਨ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਅਨੁਸਾਰ ਮਈ ਮਹੀਨੇ ਵਿੱਚ ਦੋ ਸਰਕਾਰੀ ਛੁੱਟੀਆਂ ਹਨ—ਇੱਕ ਤਾਂ 1 ਮਈ ਦੀ ਸੀ ਅਤੇ ਦੂਜੀ 30 ਮਈ ਨੂੰ ਹੋਏਗੀ।

 

Exit mobile version