‘ਦ ਖ਼ਾਲਸ ਬਿਊਰੋ : ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆਉਣਗੇ। ਉਹ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਪ੍ਰਚਾਰ ਲਈ ਪਹਿਲੀ ਵਾਰ ਪੰਜਾਬ ਆ ਰਹੀ ਹੈ। ਨਵਾਂਸ਼ਹਿਰ ਦੀ ਦਾਣਾ ਮੰਡੀ ਵਿੱਚ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੀ ਸਾਂਝੀ ਰੈਲੀ ਕੀਤੀ ਜਾਣੀ ਹੈ। ਗਠਜੋੜ ਤੋਂ ਬਾਅਦ ਪਹਿਲੀ ਵਾਰ ਦੋਵੇਂ ਪਾਰਟੀਆਂ ਇੱਕੋ ਮੰਚ ‘ਤੇ ਨਜ਼ਰ ਆਉਣਗੀਆਂ। ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਵੀ ਮਾਇਆਵਤੀ ਦੇ ਨਾਲ ਵਰਕਰਾਂ ‘ਚ ਜੋਸ਼ ਭਰਦੇ ਨਜ਼ਰ ਆਉਣਗੇ।