ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਅੱਜ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਇੱਕ ਘੰਟੇ ਤੱਕ ਚਲੀ। ਇਸ ਮੌਕੇ ਪੰਜਾਬ ਵਿੱਚ ਖੇਡਾਂ ਅਤੇ ਸਟੇਡੀਅਮ ਬਾਰੇ ਵਿਚਾਰ ਚਰਚਾ ਕੀਤੀ ਗਈ। ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਅੱਜ ਅਸੀ ਪੰਜਾਬ ਦੀ ਖੇਡ ਪਾਲਿਸੀ ਬਾਰੇ ਮੀਟਿੰਗ ਕੀਤੀ ਹੈ ਕਿ ਪੰਜਾਬ ਨੂੰ ਬਿਹਤਰ ਕਿਵੇਂ ਬਣਾਇਆ ਜਾ ਸਕਦਾ ਹੈ। ਪੰਜਾਬ ਦੇ ਬੱਚਿਆਂ ਵਿੱਚ ਬਹੁਤ ਸਮਰੱਥਾ ਹੈ, ਉਸ ਸਮਰੱਥਾ ਨੂੰ ਸਹੀ ਤਰੀਕੇ ਨਾਲ ਕਿਵੇਂ ਅੱਗੇ ਲਿਆਂਦਾ ਜਾ ਸਕਦਾ ਹੈ।ਇਸ ਤੋਂ ਇਲਾਵਾ ਮੰਤਰੀ ਮੀਤ ਹੇਅਰ ਪੰਜਾਬ ਦੇ ਅਹਿਮ ਮੁੱਦੇ ਵੀ ਚੁੱਕੇ। ਇਸਦੀ ਜਾਣਕਾਰੀ ਹੇਅਰ ਨੇ ਟਵੀਟ ਕਰਦਿਆਂ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਜੀ ਨਾਲ ਮੁਲਾਕਾਤ ਕਰਕੇ ਖੇਡਾਂ ਬਾਰੇ ਚਰਚਾ ਕੀਤੀ ਅਤੇ ਕੁਝ ਜਰੂਰੀ ਮਸਲਿਆਂ ਨੂੰ ਵਿਚਾਰਿਆ । ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।
ਦੱਸ ਦੇਈਏ ਕਿ ਬਰਮਿੰਘਮ ਵਿਚ ਕਾਮਨਵੈਲਥ ਗੇਮਸ ਚੱਲ ਰਹੀਆਂ ਹਨ ਤੇ ਇਸ ਵਿਚ ਭਾਰਤ ਦੇ ਬੇਹਤਰੀਨ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਖਿਡਾਰੀ ਵੀ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਇਸੇ ਦਰਮਿਆਨ ਕੈਬਨਿਟ ਮੰਤਰੀ ਮੀਤ ਹੇਅਰ ਨੇ ਅੱਜ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਹੈ।