‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਪ ਆਗੂ ਮੀਤ ਹੇਅਰ ਨੇ ਕਿਹਾ ਕਿ ਜੇ ਕੋਈ ਕੰਮ ਵਿੱਚ ਕੁਤਾਹੀ ਵਰਤੇਗਾ, ਉਸ ਲਈ ਰਹਿਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੂੰ ਕੰਮ ਕਰਨ ਦੀ ਖੱਲ੍ਹ ਦਿੱਤੀ ਜਾਵੇਗੀ ਪਰ ਕੰਮ ਇਮਾਨਦਾਰੀ ਨਾਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਜੋ ਜ਼ਿੰਮੇਵਾਰੀ ਦੇਵੇਗੀ, ਉਹ ਨਿਭਾਉਣਗੇ।
