‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਦਰ ਰਾਤ ਇੱਕ ਮੀਟਿੰਗ ਹੋਈ। ਇਹ ਮੀਟਿੰਗ ਕੇਂਦਰੀ ਆਬਜ਼ਰਵਰ ਹਰੀਸ਼ ਚੌਧਰੀ ਦੀ ਹਾਜ਼ਰੀ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਰਣਨੀਤੀ ’ਤੇ ਚਰਚਾ ਹੋਈ। ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਵੱਖ-ਵੱਖ ਚੋਣ ਮੈਨੇਜਮੈਂਟ ਕੰਪਨੀਆਂ ਨੇ ਆਪਣੀ ਪੇਸ਼ਕਾਰੀ ਦਿੱਤੀ। ਇਹਨਾਂ ਕੰਪਨੀਆਂ ਵਿੱਚ ਚੋਣ ਪ੍ਰਚਾਰ ਦੀ ਮੈਨੇਜਮੈਂਟ ਤੋਂ ਲੈ ਕੇ ਚੋਣ ਸਰਵੇਖਣ ਕਰਨ ਵਾਲੀਆਂ ਵੱਖ-ਵੱਖ ਕੰਪਨੀਆਂ ਸ਼ਾਮਲ ਸਨ। ਇਹਨਾਂ ਵੱਲੋਂ ਆਪੋ-ਆਪਣੇ ਢੰਗ ਨਾਲ ਪੇਸ਼ਕਾਰੀ ਦਿੱਤੀ ਗਈ। ਮੀਟਿੰਗ ਮਗਰੋਂ ਬੇਸ਼ੱਕ ਨਵਜੋਤ ਸਿੱਧੂ ਮੀਡੀਆ ਨਾਲ ਬਿਨਾਂ ਕੋਈ ਗੱਲਬਾਤ ਕੀਤਿਆਂ ਹੀ ਪਰਤ ਗਏ ਪਰ ਚੰਨੀ ਨੇ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਕਿਹਾ ਕਿ ਸਾਡੇ ਵਿੱਚ ਕਿਸੇ ਵੀ ਤਰੀਕੇ ਦੇ ਮਤਭੇਦ ਨਹੀਂ ਹਨ ਤੇ ਅਸੀਂ ਇਕਜੁੱਟ ਹਾਂ।

Leave a Reply

Your email address will not be published. Required fields are marked *