ਬਿਉਰੋ ਰਿਪੋਰਟ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲੇ ਨੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਸਾਰੇ ਮੰਤਰੀਆਂ ਦੀ ਮੀਟਿੰਗ ਦਿੱਲੀ ਵਿਚ ਸੱਦੀ ਹੈ। ਦੱਸ ਦੇਈਏ ਕਿ ਇਹ ਮੀਟਿੰਗ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਵੇਗੀ। ਖਬਰ ਲਿਖੇ ਜਾਣ ਤੱਕ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਇਹ ਮੀਟਿੰਗ 3 ਵਜੇ ਤੋਂ ਬਾਅਦ ਕਿਸੇ ਸਮੇਂ ਵੀ ਹੋ ਸਕਦੀ ਹੈ ਅਤੇ ਇਸ ਵਿਚ ਪਾਰਟੀ ਦੇ ਸੰਗਠਨ ਸਕੱਤਰ ਡਾ: ਸੰਦੀਪ ਪਾਠਕ ਵੀ ਮੌਜੂਦ ਰਹਿਣਗੇ।
ਦੱਸ ਦੇਈਏ ਕਿ ਦਿੱਲੀ ਵਿੱਚ ਅਗਲੇ ਸਾਲ ਕਿਸੇ ਵੀ ਸਮੇਂ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ। ਅਜਿਹੇ ‘ਚ ਸਾਰੀਆਂ ਪਾਰਟੀਆਂ ਪੂਰੇ ਜ਼ੋਰ-ਸ਼ੋਰ ਨਾਲ ਚੋਣਾਂ ਦੀ ਤਿਆਰੀ ‘ਚ ਜੁਟੀਆਂ ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਵੀ ਮੁਕੰਮਲ ਹੋ ਗਈਆਂ ਹਨ। ਇਨ੍ਹਾਂ ਚੋਣਾਂ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦਾ ਪੂਰਾ ਧਿਆਨ ਦਿੱਲੀ ਵਿਧਾਨ ਸਭਾ ਚੋਣਾਂ ‘ਤੇ ਹੋਵੇਗਾ। ਇਸ ਲਈ ਪੂਰੀ ਰਣਨੀਤੀ ਬਣਾ ਲਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਇਕ ਤੋਂ ਬਾਅਦ ਇਕ ਹੋਈਆਂ ਤਿੰਨ ਚੋਣਾਂ ‘ਤੇ ਫੀਡਬੈਕ ਲਿਆ ਜਾਵੇਗਾ।
ਇਹ ਵੀ ਪੜ੍ਹੋ – ਸਾਲ ਦੇ ਆਖਰੀ ਦਿਨ ਪੰਜਾਬ ਦੇ ਇਸ ਸ਼ਹਿਰ ‘ਚ ਹੋਵੇਗਾ ਦਿਲਜੀਤ ਦਾ ਸ਼ੋਅ