‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਪਾਰਟੀ ਅੱਜ ਪੰਜਾਬ ਚੋਣਾਂ ਵਿੱਚ ਹੋਈ ਹਾਰ ‘ਤੇ ਮੰਥਨ ਕਰੇਗੀ। ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਇਹ ਬੈਠਕ ਬੁਲਾਈ ਹੈ। ਅੱਜ ਮਾਲਵੇ ਦੇ 69 ਉਮੀਦਵਾਰਾਂ ਨਾਲ ਬੈਠਕ ਕੀਤੀ ਜਾਵੇਗੀ। ਮਾਲਵੇ ਦੇ ਉਮੀਦਵਾਰਾਂ ਨਾਲ ਦੋ ਗੇੜਾਂ ‘ਚ ਬੈਠਕ ਕੀਤੀ ਜਾਵੇਗੀ। ਸਵੇਰੇ 11 ਵਜੇ ਪਹਿਲੇ ਦੌਰ ਦੀ ਮੀਟਿੰਗ ਵਿੱਚ ਫਤਿਹਗੜ੍ਹ ਸਾਹਿਬ, ਮੁਹਾਲੀ , ਰੋਪੜ, ਪਟਿਆਲਾ ਲੁਧਿਆਣਾ ਅਤੇ ਮੋਗਾ ਦੇ ਉਮੀਦਵਾਰ ਸ਼ਾਮਲ ਹੋਣਗੇ।
ਸ਼ਾਮ 4 ਵਜੇ ਦੇ ਕਰੀਬ ਦੂਜੇ ਗੇੜ ਦੀ ਮੀਟਿੰਗ ਵਿੱਚ ਫਾਜ਼ਿਲਕਾ, ਬਠਿੰਡਾ, ਮੁਕਤਸਰ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ, ਮਲੇਰਕੋਟਲਾ, ਮਾਨਸਾ, ਸੰਗਰੂਰ ਜ਼ਿਲਿਆਂ ਦੇ ਉਮੀਦਵਾਰ ਸ਼ਾਮਲ ਹੋਣਗੇ। ਮਾਝਾ ਤੇ ਦੁਆਬਾ ਦੇ ਉਮੀਦਵਾਰਾਂ ਨਾਲ ਕੱਲ੍ਹ ਮੀਟਿੰਗ ਹੋਵੇਗੀ। ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਸਿੱਧੂ ਅਤੇ ਚੰਨੀ ਸ਼ਾਮਲ ਨਹੀਂ ਹੋਣਗੇ। ਸੂਤਰਾਂ ਮੁਤਾਬਕ ਕੁੱਝ ਉਮੀਦਵਾਰਾਂ ਨੇ ਕਿਹਾ ਹੈ ਕਿ ਉਹ ਬਿਨਾਂ ਸਿੱਧੂ, ਚੰਨੀ ਦੇ ਆਪਣਾ ਫੀਡਬੈਕ ਦੇਣਾ ਚਾਹੁੰਦੇ ਹਨ, ਜਿਸ ਤੋਂ ਬਾਅਦ ਦੋਹਾਂ ਦੇ ਬਿਨਾਂ ਹੀ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਤੋਂ ਪਹਿਲਾਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਉਹ ਪਹਿਲਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਦੀ ਫੀਡਬੈਕ ਲੈਣਗੇ।