‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 16 ਅਕਤੂਬਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਸੰਗਠਨਾਤਮਕ ਚੋਣਾਂ, ਆਗਾਮੀ ਵਿਧਾਨ ਸਭਾ ਚੋਣਾਂ ਅਤੇ ਮੌਜੂਦਾ ਰਾਜਨੀਤਿਕ ਸਥਿਤੀ ਉੱਤੇ ਚਰਚਾ ਕੀਤੀ ਜਾਵੇਗੀ। ਪਾਰਟੀ ਸੰਗਠਨ ਦੇ ਜਨਰਲ ਸਕੱਤਰ ਵੇਣੂਗੋਪਾਲ ਨੇ ਸ਼ਨੀਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਵੇਣੂਗੋਪਾਲ ਨੇ ਕਿਹਾ ਕਿ ਮੌਜੂਦਾ ਰਾਜਨੀਤਕ ਸਥਿਤੀ, ਆਗਾਮੀ ਵਿਧਾਨ ਸਭਾ ਚੋਣਾਂ ਅਤੇ ਸੰਗਠਨਾਤਮਕ ਚੋਣਾਂ ਬਾਰੇ ਵਿਚਾਰ-ਵਟਾਂਦਰੇ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 16 ਅਕਤੂਬਰ ਨੂੰ ਸਵੇਰੇ 10 ਵਜੇ 24 ਅਕਬਰ ਰੋਡ ਸਥਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫਤਰ ਵਿਖੇ ਬੁਲਾਈ ਗਈ ਹੈ। ਇਹ ਮੀਟਿੰਗ ਕਾਂਗਰਸ ਦੇ ‘ਜੀ 23’ ਸਮੂਹ ਦੇ ਲੀਡਰਾਂ ਦੇ ਕਹਿਣ ‘ਤੇ ਸੱਦੀ ਗਈ ਹੈ, ਜੋ ਪਾਰਟੀ ਦੇ ਅੰਦਰ ਵਾਰਤਾਲਾਪ ਦੀ ਮੰਗ ਕਰ ਰਹੇ ਹਨ ਅਤੇ ਕਈ ਲੀਡਰਾਂ ਨੇ ਹਾਲ ਦੇ ਮਹੀਨਿਆਂ ਵਿੱਚ ਪਾਰਟੀ ਛੱਡ ਦਿੱਤੀ ਹੈ।
