ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾ ਰਹੀ ਹੈ। ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਹਾਜ਼ਰ ਹਨ। ਇਕੱਤਰਤਾ ਵਿੱਚ ਖ਼ਾਲਸਾ ਸਾਜਨਾ ਦਿਵਸ (ਵੈਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਹੋਣਗੀਆਂ
