‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਕੱਲ੍ਹ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕਰੇਗਾ। ਇਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿੱਚ ਪੱਕਾ ਮੋਰਚਾ ਲਗਾਇਆ ਹੋਇਆ ਹੈ। ਮੋਰਿੰਡਾ ਉਪ ਮੰਡਲ ਮੈਜਿਸਟਰੇਟ ਵੱਲੋਂ ਪੱਤਰ ਜਾਰੀ ਕਰਕੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੂੰ ਕਿਹਾ ਗਿਆ ਹੈ ਕਿ 21 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਦੇ ਮੁਲਤਵੀ ਹੋਣ ਸਬੰਧੀ ਸੂਚਿਤ ਕੀਤਾ ਗਿਆ ਸੀ। ਉਕਤ ਦੇ ਸਬੰਧ ਵਿੱਚ ਹੁਣ ਆਪ ਦੀਆਂ ਮੰਗਾਂ ਦੇ ਵਿਚਾਰ ਵਟਾਂਦਰਾ ਕਰਨ ਲਈ 25 ਅਕਤੂਬਰ 2021 ਨੂੰ ਦੁਪਹਿਰ 12 ਵਜੇ ਦਾ ਸਮਾਂ ਰੱਖਿਆ ਗਿਆ ਹੈ। ਇਹ ਮੀਟਿੰਗ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਮੁੱਖ ਸਕੱਤਰ ਨਾਲ ਹੋਵੇਗੀ।