ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD REBELS) ਦੇ ਬਾਗੀ ਧੜੇ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ (Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਅਸਤੀਫਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਹੈ। ਬਾਗੀ ਧੜੇ ਦੇ ਆਗੂ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਆਗੂਆਂ ਦੇ ਦਿੱਤੇ ਅਸਤੀਫਿਆਂ ਨੂੰ ਤਿੰਨ ਦਿਨਾਂ ਵਿਚ ਪ੍ਰਵਾਨ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਅਸਤੀਫੇ ਅਜੇ ਤੱਕ ਨਹੀਂ ਲਏ ਗਏ। ਇਸ ਦੇ ਨਾਲ ਹੀ ਪੰਜੋਲੀ ਨੇ ਕਿਹਾ ਕਿ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨ ਬਾਰੇ ਕਿਹਾ ਸੀ ਪਰ ਉਸ ‘ਤੇ ਵੀ ਅਜੇ ਕੋਈ ਅਮਲ ਨਹੀਂ ਹੋਇਆ ਹੈ। ਇਸ ਨੂੰ ਲੈ ਕੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕੋਈ ਕਦਮ ਨਹੀਂ ਚੁੱਕਿਆ ਹੈ। ਪੰਜੋਲੀ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ੍ਰੀ ਅਕਾਲ ਤਖਤ ਸਾਹਿਬ ਤੋਂ ਭਗੌੜੇ ਹੋ ਚੁੱਕੇ ਹਨ ਅਤੇ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਕੋਈ ਪਾਲਾਣਾ ਨਹੀਂ ਕੀਤੀ ਜਾ ਰਹੀ। ਪੰਜੋਲੀ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਵੱਲੋਂ ਲਿਖਤੀ ਮੰਗ ਪੱਤਰ ਮੰਗਿਆ ਗਿਆ ਸੀ ਉਹ ਅੱਜ ਅਸੀਂ ਸੌਂਪ ਦਿੱਤਾ ਹੈ। ਪੰਜੋਲੀ ਨੇ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਜੋ ਵੀ ਹੁਕਮ ਕਰਦਾ ਹੈ, ਉਸ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਣਦੀ ਹੈ।
ਇਹ ਵੀ ਪੜ੍ਹੋ – ਸਾਬਕਾ ਪ੍ਰਧਾਨ ਦੀ ਯਾਦਗਾਰ ਲਈ ਜ਼ਮੀਨ ਅਲਾਟ ਕਰਨ ਦਾ ਕੰਮ ਸ਼ੁਰੂ