ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਵੱਲੋਂ ਸਰਕਾਰੀ ਸਕੂਲਾਂ ਵਿਚ ਮਾਪੇ ਮਿਲਣੀ (Mega Parents Teacher Meeting) ਸ਼ੁਰੂ ਕੀਤੀ ਗਈ ਹੈ। ਅੱਜ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਮੈਗਾ ਪੇਰੈਂਟਸ ਟੀਚਰ ਮੀਟਿੰਗ ਕਰਵਾਈ ਜਾ ਰਹੀ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ, ਮੰਤਰੀਆਂ, ਵਿਧਾਇਕਾਂ ਅਤੇ ਨਵੀਆਂ ਪੰਚਾਇਤਾਂ ਨੂੰ ਵੀ ਪੀਟੀਐਮ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਵੱਖ-ਵੱਖ ਸਕੂਲਾਂ ਵਿਚ ਸ਼ਿਰਕਤ ਕਰਨਗੇ। ਕੈਬਨਿਟ ਮੰਤਰੀ ਬਲਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਸੋਹਾਣਾ, ਮੋਹਾਲੀ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁਹਾਲੀ ਦੇ ਫੇਜ਼-3ਬੀ2 ਸਕੂਲ ਆਫ ਐਮੀਨੈਂਸ ਵਿਖੇ ਜਾਣਗੇ।
ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਹਾਲੀ ਦੇ ਫੇਜ਼-11 ਸਕੂਲ ਆਫ ਐਮੀਨੈਂਸ, ਹਰਭਜਨ ਸਿੰਘ ਈਟੀਓ ਸਕੂਲ ਆਫ ਐਮੀਨੈਂਸ ਛੇਹਰਟਾ ਅਤੇ ਜੰਡਿਆਲਾ ਗੁਰੂ ਵਿਚ ਪੀਟੀਆਮ ਵਿਚ ਭਾਗ ਲੈਣਗੇ।
ਦੱਸ ਦੇਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਮੈਗਾ ਪੇਰੈਂਟਸ ਟੀਚਰ ਮੀਟਿੰਗ ਦੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਸੀ, ਉਨ੍ਹਾਂ ਕਿਹਾ ਸੀ ਕਿ ਇਸ ਤਰ੍ਹਾਂ ਮਾਪੇ ਆਪਣੇ ਬੱਚਿਆਂ ਬਾਰੇ ਜਾਣ ਸਕਣਗੇ ਕਿ ਉਨ੍ਹਾਂ ਦਾ ਬੱਚਾ ਪੜ੍ਹਾਈ ਵਿਚ ਕਿੱਥੇ ਸਟੈਂਡ ਕਰਦਾ ਹੈ।