ਜੰਮੂ ਕਸ਼ਮੀਰ (Jammu-Kashmir) ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮੈਦਾਨ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (PDP) ਦੀ ਮੁੱਖੀ ਮਹਿਬੂਬਾ ਮੁਫਤੀ ਚੋਣਾਂ ਨਹੀਂ ਲੜੇਗੀ। ਪੀਡੀਪੀ ਵੱਲੋਂ ਅੱਜ 17 ਉਮੀਦਵਾਰਾ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪਾਰਟੀ ਨੇ 22 ਅਗਸਤ ਨੂੰ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ।
ਪਾਰਟੀ ਵੱਲੋਂ ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਮਹਿਬੂਬਾ ਨੇ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਕਿ ਉਹ ਵਿਧਾਨ ਸਭਾ ਚੋਣਾਂ ਨਹੀਂ ਲੜੇਗੀ। ਪਾਰਟੀ ਨੇ ਜੋ ਦੂਜੀ ਸੂਚੀ ਜਾਰੀ ਕੀਤੀ ਹੈ ਉਸ ਵਿੱਚ ਪਾਰਟੀ ਮੁਖੀ ਮਹਿਬੂਬਾ ਮੁਫਤੀ ਦੀ ਬੇਟੀ ਇਲਤਿਜਾ ਦਾ ਨਾਂ ਵੀ ਸ਼ਾਮਲ ਹੈ। ਇਹ ਦੱਸਣਾ ਜ਼ਰੂਰੀ ਹੈ ਕਿ ਮਹਿਬੂਬਾ ਨੇ ਅਨੰਤਨਾਗ ਤੋਂ ਲੋਕ ਸਭਾ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ।
ਜੰਮੂ ਕਸ਼ਮੀਰ ਵਿੱਚ 18 ਸਤੰਬਰ ਨੂੰ ਪਹਿਲੇ ਪੜਾਅ ਦੀ ਵੋਟਿੰਗ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਤਰੀਕ ਬੀਤੇ ਦਿਨ ਲੰਘ ਚੁੱਕੀ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ 7 ਜ਼ਿਲ੍ਹਿਆਂ ਦੇ 24 ਵਿਧਾਨ ਸਭਾ ਹਲਕਿਆਂ ਵਿੱਚ 279 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।
ਇਸ ਤੋਂ ਇਲਾਵਾ ਭਾਜਪਾ ਵੱਲੋਂ ਵੀ ਆਪਣੀ ਸੂਚੀ ਜਾਰੀ ਕੀਤੀ ਸੀ ਪਰ ਉਸ ਨੂੰ ਵਾਪਸ ਲੈਣਾ ਪੈ ਗਿਆ ਸੀ। ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਤੇ ਨੈਸ਼ਨਲ ਕਾਂਨਫਰੰਸ ਸਮਝੌਤਾ ਕਰਕੇ ਚੋਣਾਂ ਲੜ ਰਹੀ ਹੈ।
ਇਹ ਵੀ ਪੜ੍ਹੋ – ਫਿਲਮ’ਐਮਰਜੈਂਸੀ’ ਵਿਵਾਦ ‘ਤੇ ਬੋਲੀ ਕੰਗਨਾ ! ‘ਮੈਨੂੰ ਕੋਈ ਡਰਾ ਨਹੀਂ ਸਕਦਾ,ਇਹ ਗੁੰਡਾਗਰਦੀ ਨਹੀਂ ਚੱਲੇਗੀ’ !