‘ਦ ਖ਼ਾਲਸ ਬਿਊਰੋ : ਪੰਜਾਬ ਦੇ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ( Santokh Singh Chaudhary ) ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਜਾਣਕਾਰੀ ਅਨੁਸਾਰ ਉਹ ਰਾਹੁਲ ਗਾਂਧੀ ਨਾਲ ਯਾਤਰਾ ‘ਚ ਚੱਲ ਰਹੇ ਸਨ। ਇਸ ਦੌਰਾਨ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਤੁਰੰਤ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਂ ਕਾਰਨ ਹੋਈ ਹੈ। ਕਾਂਗਰਸੀ ਆਗੂਆਂ ਰਾਣਾ ਗੁਰਜੀਤ ਸਿੰਘ ਅਤੇ ਵਿਜੇ ਇੰਦਰ ਸਿੰਗਲਾ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।
#WATCH | Punjab: Congress MP Santokh Singh Chaudhary was taken to a hospital in an ambulance in Ludhiana, during Bharat Jodo Yatra. Details awaited.
(Earlier visuals) pic.twitter.com/upjFhgGxQk
— ANI (@ANI) January 14, 2023
ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਨੂੰ ਫਿਲਹਾਲ ਰੋਕ ਦਿੱਤਾ ਹੈ। ਇਹ ਯਾਤਰਾ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੋਂ ਫਗਵਾੜਾ ਵੱਲ ਜਾ ਰਹੀ ਸੀ। ਜਿਸ ਦੌਰਾਨ ਇਹ ਘਟਨਾ ਵਾਪਰੀ। ਕਰੀਬ 8.45 ਵਜੇ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਰਾਹੁਲ ਗਾਂਧੀ ਵੀ ਉਨ੍ਹਾਂ ਨੂੰ ਦੇਖਣ ਹਸਪਤਾਲ ਗਏ। ਚੌਧਰੀ ਸੰਤੋਖ ਸਿੰਘ 76 ਸਾਲ ਦੇ ਸਨ।
ਸਵੇਰੇ 9 ਵਜੇ ਤੱਕ ਰਾਹੁਲ ਗਾਂਧੀ ਨੇ ਫਿਲੌਰ ਦੇ ਭੱਟੀਆਂ ਤੱਕ ਯਾਤਰਾ ਪੂਰੀ ਕੀਤੀ ਅਤੇ ਯਾਤਰਾ ਨੂੰ ਟੀ-ਬ੍ਰੇਕ ਲਈ ਰੋਕ ਦਿੱਤਾ ਗਿਆ। ਟੀ-ਬ੍ਰੇਕ ‘ਤੇ ਰੁਕੇ ਰਾਹੁਲ ਗਾਂਧੀ ਕੁਝ ਮਿੰਟ ਅੰਦਰ ਬੈਠਣ ਤੋਂ ਬਾਅਦ ਕੁਝ ਕਾਂਗਰਸੀ ਆਗੂਆਂ ਨਾਲ ਕਾਰ ‘ਚ ਚਲੇ ਗਏ। ਦੱਸਿਆ ਜਾ ਰਿਹਾ ਹੈ ਕਿ ਉਹ ਸੰਸਦ ਮੈਂਬਰ ਸੰਤੋਸ਼ ਚੌਧਰੀ ਨੂੰ ਦੇਖਣ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ।
ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਵਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ
— Bhagwant Mann (@BhagwantMann) January 14, 2023