The Khalas Tv Blog Punjab ਰਾਜਸੀ ਚੋਣਾਂ ਵਿੱਚ ਹਿੱਸਾ ਨਾ ਲੈਣ ਸ਼੍ਰੋਮਣੀ ਕਮੇਟੀ ਦੇ ਮੈਂਬਰ
Punjab

ਰਾਜਸੀ ਚੋਣਾਂ ਵਿੱਚ ਹਿੱਸਾ ਨਾ ਲੈਣ ਸ਼੍ਰੋਮਣੀ ਕਮੇਟੀ ਦੇ ਮੈਂਬਰ

‘ਦ ਖ਼ਾਲਸ ਬਿਊਰੋ : ਲੁਧਿਆਣਾ ਦੇ ਗੁਜਰਖ਼ਾਨ ਕੈਂਪਸ ਵਿੱਚ ਅੱਜ ਪੰਥ ਹਿਤੈਸ਼ੀਆਂ ਵੱਲੋਂ ਇੱਕ ਵੱਡਾ ਇਕੱਠ ਕੀਤਾ ਗਿਆ। ਇਸ ਇਕੱਠ ਵਿੱਚ ਸਿੱਖ ਚਿੰਤਕਾਂ ਅਤੇ ਹੋਰ ਸਿੱਖ ਜ ਥੇਬੰਦੀਆਂ ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ। ਇਸ ਬੈਠਕ ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਦੀ ਸਥਿਤੀ ਉੱਤੇ ਵਿਚਾਰ ਚਰਚਾ ਕੀਤੀ ਗਈ। ਇਕੱਤਰਤਾ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੀਤੀ। ਇਕੱਤਰਤਾ ਵਿੱਚ ਸ਼ਾਮਿਲ ਹੋਏ ਬੁੱਧੀਜੀਵੀਆਂ ਨੇ ਸਰਬ ਸੰਮਤੀ ਨਾਲ ਕਈ ਮਤੇ ਪਾਸ ਕੀਤੇ।

ਪ੍ਰਕਾਸ਼ ਸਿੰਘ ਬਾਦਲ ਦੀ ਲੀਡਰਸ਼ਿਪ ਦੀ ਨਾਕਾਮਯਾਬੀ ਕਰਕੇ ਪੰਥਕ ਸਿਆਸਤ ਵਿੱਚ ਪੈਦਾ ਹੋਏ ਵੱਡੇ ਖਲਾਅ ਕਾਰਨ ਸਿੱਖੀ ਸੋਚ ਨੂੰ ਸਾਹਮਣੇ ਰੱਖ ਕੇ ਬਦਲਵੇਂ ਪ੍ਰਬੰਧ ਕਰਨ ਅਤੇ ਪੰਥ ਵਿੱਚ ਨਵੀਂ ਲੀਡਰਸ਼ਿਪ ਉਭਾਰਨ ਦੇ ਯਤਨ ਕਰਨ ਦਾ ਪਹਿਲਾ ਮਤਾ ਪਾਸ ਕੀਤਾ ਗਿਆ।

ਦੂਜਾ ਮਤਾ ਪਾਸ ਕੀਤਾ ਗਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਧੇ ਤੌਰ ‘ਤੇ ਰਾਜਸੀ ਪ੍ਰਭਾਵ ਤੋਂ ਮੁਕਤ ਕੀਤਾ ਜਾਵੇ ਅਤੇ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਸਰਗਰਮ ਹੋ ਕੇ ਯਤਨਸ਼ੀਲ ਹੋਵੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਕੇਵਲ ਗੈਰ ਸਿਆਸੀ ਅਤੇ ਪੰਥਕ ਸੋਚ ਵਾਲੇ ਵਿਅਕਤੀਆਂ ਨੂੰ ਹੀ ਸ਼ਾਮਿਲ ਕਰਨ ਦਾ ਤੀਜਾ ਮਤਾ ਪਾਸ ਕੀਤਾ ਗਿਆ ਹੈ। ਨਾਲ ਹੀ ਇਹ ਵੀ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਕਿਸੇ ਵੀ ਰਾਜਸੀ ਚੋਣਾਂ ਵਿੱਚ ਹਿੱਸਾ ਨਾ ਲੈਣ।

ਚੌਥਾ ਮਤਾ ਪਾਸ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਦੇ ਦਫ਼ਤਰ ਵਿੱਚੋਂ ਹਟਾਈ ਗਈ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਨੂੰ ਉਸੇ ਥਾਂ ਤੁਰੰਤ ਮੁੜ ਲਗਾਇਆ ਜਾਵੇ।

ਪੰਜਵੇਂ ਮਤੇ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਜਾਣ ਵਾਲੇ ਸੱਤ ਨਵੇਂ ਮੈਂਬਰ ਪੰਜਾਬ ਦੇ ਵਸਨੀਕ ਅਤੇ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੇ ਹੋਣੇ ਚਾਹੀਦੇ ਹਨ।

Exit mobile version